ਫ਼ਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੋ ਰਹੀ ਹੈ। ਇਸ ਨੂੰ ਲੈ ਕੇ ਸੰਗਤਾਂ ਹੁਣ ਹੀ ਫ਼ਤਹਿਗੜ੍ਹ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਾਹਿਬ ਤੇ ਗੁਰਦੁਆਰਾ ਠੰਢਾ ਬੁਰਜ ਵਿੱਚ ਵੱਡੀ ਗਿਣਤੀ ਸੰਗਤ ਨੇ ਅੱਝ ਵੀ ਮੱਥਾ ਟੇਕਿਆ। ਦੱਸ਼ ਦਈਏ ਕਿ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਣਗੇ। 28 ਦਸੰਬਰ ਨੂੰ ਭੋਗ ਪੈਣਗੇ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਟੋਡਰ ਮੱਲ ਦੀਵਾਨ ਹਾਲ ਵਿੱਚ 26 ਤੋ 29 ਦਸੰਬਰ ਤੱਕ ਦਿਨ ਰਾਤ ਧਾਰਮਿਕ ਦੀਵਾਨ ਸਜਣਗੇ।
27 ਦਸੰਬਰ ਦੀ ਰਾਤ 9 ਵਜੇ ਤੋਂ ਵਿਸ਼ੇਸ਼ ਕਵੀ ਸਮਾਗਮ ਹੋਵੇਗਾ। 28 ਨੂੰ ਸਵੇਰੇ 9 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਦੁਪਹਿਰ 12 ਵਜੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਪੁੱਜੇਗਾ, ਜਿੱਥੇ ਸੋਹਿਲਾ ਸਾਹਿਬ ਦੇ ਪਾਠ ਮਗਰੋਂ ਸਮਾਪਤੀ ਹੋਵੇਗੀ। ਸ਼ਹੀਦੀ ਸਭਾ ਮੌਕੇ ਪਹਿਲੀ ਵਾਰ ਲਾਈਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਆਮ ਖ਼ਾਸ ਬਾਗ਼ ਸਰਹਿੰਦ ਵਿੱਚ ਹੋਵੇਗੀ।
ਦੁਨੀਆ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਨ ਪਹੁੰਚ ਰਹੀਆਂ ਲੱਖਾਂ ਸੰਗਤਾਂ
ਏਬੀਪੀ ਸਾਂਝਾ
Updated at:
24 Dec 2019 03:27 PM (IST)
ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੋ ਰਹੀ ਹੈ। ਇਸ ਨੂੰ ਲੈ ਕੇ ਸੰਗਤਾਂ ਹੁਣ ਹੀ ਫ਼ਤਹਿਗੜ੍ਹ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
- - - - - - - - - Advertisement - - - - - - - - -