ਪੜਚੋਲ ਕਰੋ

Hemkund Sahib: ਹੇਮਕੁੰਟ ਸਾਹਿਬ ਦੀ ਯਾਤਰਾ ਆਰੰਭ, 4500 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਜਥਾ ਪਹੁੰਚਿਆ

Hemkund Sahib Yatra 2025: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹ ਗਏ ਹਨ। ਅੱਜ ਲਗਪਗ 4500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ।

Hemkund Sahib Yatra 2025: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹ ਗਏ ਹਨ। ਅੱਜ ਲਗਪਗ 4500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ। ਇਹ ਜਥਾ ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਸੀ ਤੇ ਰਾਤ ਗੁਰਦੁਆਰਾ ਗੋਬਿੰਦ ਧਾਮ ਵਿੱਚ ਵਿਸ਼ਰਾਮ ਕੀਤਾ। ਅੱਜ ਸਵੇਰੇ ਪਹਿਲੀ ਅਰਦਾਸ ਹੋਈ ਤੇ ਸਾਲਾਨਾ ਯਾਤਰਾ ਦੀ ਸ਼ੁਰੂਆਤ ’ਤੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। 

ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਵਿੱਚ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਰੀਤੀ ਰਿਵਾਜਾਂ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸ਼ਰਧਾਲੂਆਂ ਨੇ ਲਗਪਗ 13 ਕਿਲੋਮੀਟਰ ਦੂਰ ਤੇ ਕਰੀਬ 10 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਗੋਬਿੰਦ ਧਾਮ ਘਾਗਰੀਆ ਪੁੱਜਣ ਉਪਰੰਤ ਰਾਤ ਨੂੰ ਵਿਸ਼ਰਾਮ ਕੀਤਾ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਗੁਰਦੁਆਰਾ ਗੋਬਿੰਦ ਘਾਟ ਵਾਂਗ ਹੀ ਗੁਰਦੁਆਰਾ ਗੋਬਿੰਦ ਧਾਮ ਤੇ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ, ਜਿੱਥੇ ਸਵੇਰੇ ਸੰਗਤਾਂ ਪੁੱਜਣਗੀਆਂ ਤੇ ਗੁਰੂ ਘਰ ਦੇ ਪਹਿਲੇ ਦਰਸ਼ਨ ਕਰਨਗੀਆਂ। ਰਸਤੇ ਤੋਂ ਬਰਫ ਹਟਾਈ ਗਈ ਹੈ ਤੇ ਸੰਗਤਾਂ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। 

ਪ੍ਰਬੰਧਕੀ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਰਿਸ਼ੀਕੇਸ਼ ਤੋਂ ਆਰੰਭ ਹੋਈ ਯਾਤਰਾ ਦੌਰਾਨ ਜਥਾ ਗੁਰਦੁਆਰਾ ਗੋਬਿੰਦ ਘਾਟ ਪੁੱਜਿਆ ਸੀ ਤੇ ਸ਼ਨੀਵਾਰ ਸਵੇਰੇ ਗੁਰਦੁਆਰਾ ਗੋਬਿੰਦ ਧਾਮ ਲਈ ਰਵਾਨਾ ਹੋਇਆ। ਇਸ ਨੂੰ ਰਵਾਨਾ ਕਰਨ ਲਈ ਬਦਰੀਨਾਥ ਧਾਮ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਤੇ ਹੋਰ ਪਤਵੰਤੇ ਪੁੱਜੇ ਹੋਏ ਸਨ। ਜੈਕਾਰਿਆਂ ਦੀ ਗੂੰਜ ਵਿੱਚ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜਥਾ ਰਵਾਨਾ ਹੋਇਆ, ਜੋ ਅੱਜ ਹੇਮਕੁੰਟ ਸਾਹਿਬ ਪੁੱਜਾ।

ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਲਗਪਗ 4500 ਸ਼ਰਧਾਲੂਆਂ ਦੇ ਪਹਿਲੇ ਜਥੇ ਨੇ ਸਵੇਰੇ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਜਦੋਂਕਿ 400 ਤੋਂ ਵੱਧ ਸ਼ਰਧਾਲੂ ਇੱਥੇ ਗੁਰਦੁਆਰਾ ਗੋਬਿੰਦ ਘਾਟ ਵਿੱਚ ਹੋਰ ਪੁੱਜੇ ਹੋਏ ਹਨ ,ਜੋ ਅੱਜ ਗੋਬਿੰਦ ਧਾਮ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਟਰੱਸਟ ਵੱਲੋਂ ਸਰਕਾਰ ਦੇ ਸਹਿਯੋਗ ਨਾਲ ਸ਼ਰਧਾਲੂਆਂ ਲਈ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget