Sikh News: ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਜੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਰਹੇ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ। ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।


 






ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਣਯੋਗ ਸਿੰਘ ਸਾਹਿਬ, ਜਥੇਦਾਰ ਬਲਵੰਤ ਸਿੰਘ ਜੀ ਨੰਦਗੜ ਜਿਨਾਂ ਲੰਬਾ ਸਮਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਤੌਰ ਜਥੇਦਾਰ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਰਦਿਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ, ਉਹ ਅੱਜ ਫਾਨੀ ਸੰਸਾਰ ਤੋਂ ਅਕਾਲ ਪੁਰਖ ਦੇ ਹੁਕਮ ਚ ਪਰਿਵਾਰ ਤੇ ਸੰਸਾਰ ਨੂੰ ਛੱਡ ਪਰਲੋਕ ਗਮਨ ਕਰ ਗਏ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ