Shaheedi Jor Mela 2023: ਅੱਜ ਤੋਂ ਸਾਲਾਨਾ ਸ਼ਹੀਦੀ ਸਭਾ ਦੀ ਸ਼ੁਰੂਆਤ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਅਰੰਭ
Shaheedi Jor Mela 2023: ਹਰ ਸਾਲ ਪੋਹ ਮਹੀਨੇ ਦੀ ਸ਼ੁਰੂਆਤ ਦੇ ਨਾਲ ਸ਼ਹੀਦੀ ਪੰਦਰਵਾੜੇ ਦੀ ਵੀ ਸ਼ੁਰੂਆਤ ਹੋ ਜਾਂਦੀ ਹੈ ਜਿਸ ਦੀ ਅਰੰਭਤਾ ਗੁਰਦੁਆਰਾ ਪਰਿਵਾਰ ਵਿਛੋੜੇ ਤੋਂ ਹੁੰਦੀ ਹੈ।
ਪਰਮਜੀਤ ਸਿੰਘ
Shaheedi Jor Mela 2023: ਸ਼ਰਸਾ ਨਦੀ ਦਾ ਕਿਨਾਰਾ, ਜਿੱਥੇ ਦਸਮ ਪਾਤਸ਼ਾਹ ਦੇ ਪਰਿਵਾਰ ਦਾ ਵਿਛੋੜਾ ਹੋਇਆ, ਜਿੱਥੇ ਹੁਣ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸੁਭਾਇਮਾਨ ਹੈ। ਹਰ ਸਾਲ ਪੋਹ ਮਹੀਨੇ ਦੀ ਸ਼ੁਰੂਆਤ ਦੇ ਨਾਲ ਸ਼ਹੀਦੀ ਪੰਦਰਵਾੜੇ ਦੀ ਵੀ ਸ਼ੁਰੂਆਤ ਹੋ ਜਾਂਦੀ ਹੈ ਜਿਸ ਦੀ ਅਰੰਭਤਾ ਗੁਰਦੁਆਰਾ ਪਰਿਵਾਰ ਵਿਛੋੜੇ ਤੋਂ ਹੁੰਦੀ ਹੈ।
14, 15, 16 ਦਸੰਬਰ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਾਲਾਨਾ ਜੋੜ ਮੇਲ ਭਰਦਾ ਹੈ ਜਿਸ ਤਹਿਤ 14 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੁੰਦੀ ਹੈ ਤੇ 16 ਦਸੰਬਰ ਨੂੰ ਭੋਗ ਪਾਏ ਜਾਂਦੇ ਹਨ। ਜੋੜ ਮੇਲ ਦੇ ਆਖਰੀ ਦਿਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹਨ ਤੇ ਧਾਰਮਿਕ ਰਾਜਸੀ ਹਸਤੀਆਂ ਹਾਜ਼ਰੀ ਭਰਦੀਆਂ ਹਨ।
ਇਤਿਹਾਸ ਦੱਸਦਾ ਹੈ ਕਿ ਇਸੇ ਸਰਸਾ ਨਦੀ ਦੇ ਕੰਡੇ ਤੇ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਮੁਚਾ ਪਰਿਵਾਰ 4 ਹਿੱਸਿਆਂ ‘ਚ ਵੰਡਿਆ ਗਿਆ ਤੇ ਇਸ ਅਸਥਾਂਨ ਤੇ ਬਹੁਤ ਭਾਰੀ ਜੰਗ ਹੋਈ। ਸਰਸਾ ਨਦੀ ਪਾਰ ਕਰਦਿਆਂ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਅਲੱਗ ਹੋ ਗਏ। ਇੱਥੋਂ ਹੀ ਗੁਰੂ ਗੋਬਿੰਦ ਸਿੰਘ ਜੀ ਤੇ ਵੱਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਹੁੰਦੇ ਹੋਏ ਚਮਕੌਰ ਦੀ ਗੜ੍ਹੀ ਵੱਲ ਰਵਾਨਾ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ