ਪੜਚੋਲ ਕਰੋ

ਗਿਆਨੀ ਗੁਰਬਚਨ ਸਿੰਘ ਅਜੇ ਨਹੀਂ ਛੱਡਣਾ ਚਾਹੁੰਦੇ ਅਹੁਦਾ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀ ਚਰਚਾ ਹੈ ਪਰ ਗਿਆਨੀ ਗੁਰਬਚਨ ਸਿੰਘ ਅਜੇ ਅਹੁਦਾ ਛੱਡਣ ਦੇ ਰੌਂਅ ਵਿੱਚ ਨਹੀਂ ਹਨ। ਮੀਡੀਆ ਰਿਪੋਰਟਾਂ ਤੋਂ ਬਾਅਦ ਉਨ੍ਹਾਂ ਆਖਿਆ ਕਿ ਫਿਲਹਾਲ ਉਨ੍ਹਾਂ ਦਾ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੋਈ ਇਰਾਦਾ ਨਹੀਂ। ਅਸਤੀਫੇ ਬਾਰੇ ਮੀਡੀਆ ਰਿਪੋਰਟਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਅਜਿਹਾ ਕਰਨਗੇ ਤਾਂ ਪਹਿਲਾਂ ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਨਾਲ ਵਿਚਾਰ ਚਰਚਾ ਜ਼ਰੂਰ ਕਰਨਗੇ। ਦਰਅਸਲ ਮੀਡੀਆ ਵਿੱਚ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀ ਤਿਆਰੀ ਕਰ ਲਈ ਹੈ। ਇਸ ਲਈ ਗਿਆਨੀ ਗੁਰਬਚਨ ਸਿੰਘ ਪਹਿਲਾਂ ਹੀ ਅਸਤੀਫਾ ਦੇਣ ਲਈ ਤਿਆਰ ਹਨ।   ਉਂਝ ਸ਼ਨੀਵਾਰ ਨੂੰ 'ਏਬੀਪੀ ਸਾਂਝਾ' ਨਾਲ ਫ਼ੋਨ ਰਾਹੀਂ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਹੁਣ ਸਾਥ ਨਹੀਂ ਦਿੰਦੀ। ਉਹ ਇਸ ਜ਼ਿੰਮੇਵਾਰੀ ਵਾਲੇ ਅਹੁਦੇ 'ਤੇ ਬਹੁਤੀ ਦੇਰ ਕੰਮ ਨਹੀਂ ਕਰ ਸਕਦੇ। ਇਹ ਵੀ ਚਰਚਾ ਹੈ ਕਿ ਨਵੇਂ ਜਥੇਦਾਰ ਦੀ ਭਾਲ ਤੇਜ਼ ਹੋ ਚੁੱਕੀ ਹੈ। ਭਾਵੇਂ ਸ਼੍ਰੋਮਣੀ ਕਮੇਟੀ ਨਵੇਂ ਜਥੇਦਾਰ ਨੂੰ ਨਿਯੁਕਤ ਕਰੇਗੀ ਪਰ ਬਾਦਲ ਪਰਿਵਾਰ ਇਸ ਕਾਰਜ ਵਿੱਚ ਜੁਟਿਆ ਹੋਇਆ ਹੈ। ਚਰਚਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਤੇ ਗੋਲ਼ੀਕਾਂਡਾਂ ਤੋਂ ਬਾਅਦ ਲੋਕਾਂ ਦੀਆਂ ਨਜ਼ਰਾਂ ਵਿੱਚ ਅਕਾਲੀ ਦਲ ਦਾ ਅਕਸ ਵਿਗੜਣ ਕਾਰਨ ਬਾਦਲ ਪਰਿਵਾਰ ਹੁਣ ਅਜਿਹੀ 'ਆਗਿਆਕਾਰੀ' ਸ਼ਖ਼ਸੀਅਤ ਦੀ ਤਲਾਸ਼ ਵਿੱਚ ਹੈ ਜਿਸ ਕੋਲ ਪੁਰਾਣੇ ਦਾਗ਼ ਧੋਣ ਦੀ ਸਮਰਥਾ ਵੀ ਹੋਵੇ। ਸੂਤਰਾਂ ਮੁਤਾਬਕ ਜੇ ਸ਼੍ਰੋਮਣੀ ਅਕਾਲੀ ਦਲ ਨੂੰ ਤਲਾਸ਼ ਵਿੱਚ ਕਾਮਯਾਬੀ ਮਿਲੀ ਤਾਂ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਨਵਾਂ ਜਥੇਦਾਰ ਦੇਵੇਗਾ। ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਜੇ ਜਥੇਦਾਰ ਵੱਲੋਂ ਅਸਤੀਫ਼ੇ ਸਬੰਧੀ ਕੋਈ ਗੱਲ ਰੱਖਣਗੇ ਤਾਂ ਉਸ ’ਤੇ ਵਿਚਾਰ ਕੀਤੀ ਜਾਵੇਗੀ। ਗ਼ੌਰ ਕਰਨ ਵਾਲੀ ਗੱਲ ਇਹ ਹੈ ਕਿ ਲੌਂਗੋਵਾਲ ਨੇ ਬੀਤੇ ਦਿਨ ਹੀ ਜਥੇਦਾਰ ਨੂੰ ਨਾ ਬਦਲਣ ਦੀ ਗੱਲ ਕਹੀ ਸੀ ਪਰ ਅਗਲੇ ਹੀ ਦਿਨ ਗੁਰਬਚਨ ਸਿੰਘ ਵੱਲੋਂ ਅਸਤੀਫ਼ੇ ਦਿੱਤੇ ਜਾਣ ਸਬੰਧੀ ਖ਼ਬਰਾਂ ਆ ਗਈਆਂ ਹਨ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਚਰਚਾ ਵਿੱਚ ਆਏ ਸਨ। ਹੁਣ ਅਗਸਤ 2018 ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਤੇ ਗੋਲ਼ੀਕਾਂਡਾਂ ਬਾਰੇ ਰਿਪੋਰਟ ਤੋਂ ਬਾਅਦ ਉਨ੍ਹਾਂ ਦਾ ਨਾਂਅ ਮੁੜ ਸੁਰਖੀਆਂ ਵਿੱਚ ਆ ਗਿਆ ਹੈ। ਗਿਆਨੀ ਗੁਰਬਚਨ ਸਿੰਘ ਉੱਪਰ ਸਿਆਸੀ ਦਬਾਅ ਹੇਠ ਕੰਮ ਕਰਨ ਅਤੇ ਮੁਆਫ਼ੀ ਦੇਣ ਲਈ ਅਕਾਲ ਤਖ਼ਤ ਦੀ ਮਰਿਆਦਾ ਦਾ ਵੀ ਖ਼ਿਆਲ ਨਾ ਕਰਨ ਵਰਗੇ ਇਲਜ਼ਾਮ ਲੱਗੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ  
Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget