ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੁਰਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਨਾ ਕਰਨ। ਉਨ੍ਹਾਂ ਨੇ ਇਹ ਤਾੜਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਇਤਰਾਜ਼ਯੋਗ ਤੱਥ ਪੇਸ਼ ਕਰਨ ਵਾਲੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਖਾਲਸਾ ਖਿਲਾਫ ਮਿਲੀਆਂ ਸ਼ਿਕਾਇਤਾਂ ਮਗਰੋਂ ਕੀਤੀ ਹੈ।
ਇਸ ਬਾਰੇ ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਨਾਲ ਉਨ੍ਹਾਂ ਨੇ ਸਬੂਤ ਵਜੋਂ ਇਸ ਪ੍ਰਚਾਰਕ ਦੀ ਆਡੀਓ ਵੀ ਭੇਜੀ ਸੀ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ ਕਿ ਉਹ ਆਪਣੀ ਝੂਠੀ ਸ਼ੌਹਰਤ ਖ਼ਾਤਰ ਸਿੱਖ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਤੋਂ ਗੁਰੇਜ਼ ਕਰਨ।
ਉਨ੍ਹਾਂ ਕਿਹਾ ਕਿ ਇੰਗਲੈਂਡ ਵਿੱਚ ਹਰਿੰਦਰ ਸਿੰਘ ਨਾਂ ਦੇ ਪ੍ਰਚਾਰਕ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਮਨਘੜਤ ਵਖਿਆਣ ਕੀਤੇ ਗਏ ਹਨ, ਜਿਸ ਨਾਲ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਵੀ ਆਖਿਆ ਕਿ ਉਹ ਅਜਿਹੇ ਪ੍ਰਚਾਰਕਾਂ ਨੂੰ ਮੂੰਹ ਨਾ ਲਾਉਣ।
ਗੁਰਇਤਿਹਾਸ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ ਨੂੰ ਮੂੰਹ ਨਾ ਲਾਓ, ਸ੍ਰੀ ਅਕਾਲ ਤਖ਼ਤ ਤੋਂ ਆਦੇਸ਼
ਏਬੀਪੀ ਸਾਂਝਾ
Updated at:
18 Dec 2019 12:27 PM (IST)
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੁਰਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਨਾ ਕਰਨ। ਉਨ੍ਹਾਂ ਨੇ ਇਹ ਤਾੜਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਇਤਰਾਜ਼ਯੋਗ ਤੱਥ ਪੇਸ਼ ਕਰਨ ਵਾਲੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਖਾਲਸਾ ਖਿਲਾਫ ਮਿਲੀਆਂ ਸ਼ਿਕਾਇਤਾਂ ਮਗਰੋਂ ਕੀਤੀ ਹੈ।
- - - - - - - - - Advertisement - - - - - - - - -