ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ 'ਚੋਂ ਲੌਂਗੋਵਾਲ ਤੇ ਉੱਚ ਅਧਿਕਾਰੀ ਗਾਇਬ
![ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ 'ਚੋਂ ਲੌਂਗੋਵਾਲ ਤੇ ਉੱਚ ਅਧਿਕਾਰੀ ਗਾਇਬ Gobind Singh Longowal absent from ardas at akal takhat ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ 'ਚੋਂ ਲੌਂਗੋਵਾਲ ਤੇ ਉੱਚ ਅਧਿਕਾਰੀ ਗਾਇਬ](https://static.abplive.com/wp-content/uploads/sites/5/2018/11/21091910/longowal-president.jpg?impolicy=abp_cdn&imwidth=1200&height=675)
ਅੰਮ੍ਰਿਤਸਰ: 1984 ਵਿੱਚ ਦਿੱਲੀ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਗੈਰ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਹੀ ਪੁੱਜ ਕੇ ਅਰਦਾਸ ਵਿੱਚ ਹਾਜ਼ਰੀ ਲਵਾਈ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਜੈਬ ਸਿੰਘ ਅਭਿਆਸੀ ਤੇ ਭਗਵੰਤ ਸਿੰਘ ਸਿਆਲਕਾ ਮੌਜੂਦ ਰਹੇ।
ਸੂਚਨਾ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸੂਬੇ ਦੇ ਕਈ ਵੱਡੇ ਗੁਰਦੁਆਰਿਆਂ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅਰਦਾਸ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)