ਪੜਚੋਲ ਕਰੋ

ਪਾਵਨ ਸਰੂਪਾਂ ਦੇ ਮਾਮਲੇ 'ਤੇ ਕਸੂਤੇ ਘਿਰੇ ਲੌਂਗੋਵਾਲ, ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਸੂਤੇ ਘਿਰ ਗਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਕਰਾਉਣ ਲਈ ਕਿਹਾ ਸੀ ਪਰ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਤੋਂ ਹੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਚੁਫੇਰਿਓਂ ਅਲੋਚਨਾ ਹੋ ਰਹੀ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਸੂਤੇ ਘਿਰ ਗਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਕਰਾਉਣ ਲਈ ਕਿਹਾ ਸੀ ਪਰ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਤੋਂ ਹੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਇਸ ਬਾਰੇ ਸਰਗਰਮ 35 ਸਿੱਖ ਜਥੇਬੰਦੀਆਂ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਰਾਜਿੰਦਰ ਸਿੰਘ ਮਹਿਤਾ ਨੂੰ ਲਾਪਤਾ ਹੋਏ ਸਰੂਪਾਂ ਬਾਰੇ ਝੂਠ ਬੋਲਣ ਤੇ ਸਿੱਖ ਪੰਥ ਨੂੰ ਗੁਮਰਾਹ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਲੌਂਗੋਵਾਲ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕਰਨ ਤੋਂ ਮੁੱਕਰ ਗਏ ਹਨ ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਉਹ ਸਾਰੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ। ਸਿੱਖ ਲੀਡਰ ਸੁਖਦੇਵ ਸਿੰਘ ਫਗਵਾੜਾ ਤੇ ਪਰਮਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਜੇ ਉਹ ਇਸ ਮਾਮਲੇ ਵਿੱਚ ਪੁਲਿਸ ਦੀ ਦਖਲਅੰਦਾਜ਼ੀ ਨਹੀਂ ਚਾਹੁੰਦੇ ਤਾਂ ਫਿਰ ਇਹ ਦੱਸਣ ਕਿ ਹਰ ਸਾਲ ਜੂਨ ਮਹੀਨੇ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੌਰਾਨ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਤੋਂ ਬਿਨਾਂ ਹੀ ਦਰਬਾਰ ਸਾਹਿਬ ਪਰਿਕਰਮਾ ਵਿੱਚ ਪੁਲਿਸ ਤਾਇਨਾਤ ਕਰਕੇ ਨੌਜਵਾਨਾਂ ਦੀ ਆਵਾਜ਼ ਕਿਉਂ ਦੱਬੀ ਜਾਂਦੀ ਹੈ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੋਖੀ ਕਦੇ ਵੀ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋਣਗੇ ਕਿਉਂਕਿ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਇਨ੍ਹਾਂ ਦੀ ਸੋਚ ਤੋਂ ਜਾਣੂ ਹੋ ਚੁੱਕੀਆਂ ਹਨ। ਲੌਂਗੋਵਾਲ ਨੇ ਕਿਹਾ ਕਿ ਕੁਝ ਪਾਰਟੀਆਂ ਦੇ ਆਗੂ ਤੇ ਸੰਸਥਾਵਾਂ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਕੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਜਿਸ ਲਈ ਉਹ ਝੂਠਾ ਪ੍ਰਚਾਰ ਕਰ ਰਹੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget