ਪੜਚੋਲ ਕਰੋ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨਾ ਧੁਆਈ ਦੀ ਸੇਵਾ ਸ਼ੁਰੂ

ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget