ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਚਿੱਠੀਸਿੰਘਪੁਰਾ ਦੇ ਗੁਰਦੁਆਰੇ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਗੁਰਦੁਆਰਾ ਪੂਰਾ ਸੜ ਕੇ ਸੁਆਹ ਹੋ ਗਿਆ। ਉਧਰ, ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰੇ ’ਚ ਅੱਗ ਲੱਗੀ ਹੈ। ਉਂਝ ਮਾਮਲੇ ਦੀ ਜਾਂਚ ਜਾਰੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਮਗਰੋਂ ਅੱਗ ਬੁਝਾਊ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ ਪਰ ਅੱਗ ਨਾਲ ਇਕ ਮੰਜ਼ਲਾ ਗੁਰਦੁਆਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਉਨ੍ਹਾਂ ਕਿਹਾ ਕਿ ਘਟਨਾ ’ਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰੇ ਨੂੰ ਤੁਰੰਤ ਮੁੜ ਤੋਂ ਬਣਾਇਆ ਜਾਵੇ।