ਪੜਚੋਲ ਕਰੋ

Guru Arjun Dev ji Prakash Purb: ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ, ਮੁੱਖ ਮੰਤਰੀ ਨੇ ਦਿੱਤੀਆਂ ਵਧਾਈਆਂ

Guru Arjun Dev ji Prakash Purb: ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਟਵੀਟ ਕਰਕੇ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। 

Guru Arjun Dev ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਟਵੀਟ ਕਰਕੇ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ, ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ...

ਕੀ ਹੈ ਵੱਡਮੁੱਲਾ ਇਤਿਹਾਸ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਸਾਹਿਬ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਸ੍ਰੀ ਗੁਰੂ ਅਰਜਨ ਦੇਵ ਜੀ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ। ਇਸ ਸਮੇਂ ਗੁਰੂ ਅਮਰਦਾਸ ਜੀ ਗੁਰਤਾਗੱਦੀ 'ਤੇ ਬਿਰਾਜਮਾਨ ਸਨ, ਜੋ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।

ਸਿੱਖਿਆ ਅਤੇ ਬਚਪਨ

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਜੀ ਦੀ ਛੱਤਰ ਛਾਇਆ ਹੇਠ ਬਿਤਾਏ। ਇਸ ਦੌਰਾਨ ਗੁਰੂ ਅਰਜਨ ਦੇਵ ਜੀ ਨੇ ਇਥੇ ਆਪਣੇ ਨਾਨਾ ਜੀ ਕੋਲੋਂ ਗੁਰਮੁਖੀ ਦੀ ਵਿਦਿਆ ਲਈ ਤੇ ਗੁਰਮੁਖੀ 'ਚ ਮੁਹਾਰਤ ਹਾਸਲ ਕੀਤੀ। ਇਸ ਤੋਂ ਇਲਾਵਾ ਗੁਰੂ ਜੀ ਨੇ ਕਈ ਹੋਰਨਾਂ ਭਾਸ਼ਵਾਂ ਦੇਵਨਾਗਰੀ, ਸੰਸਕ੍ਰਿਤ ਅਤੇ ਗਣਿਤ ਦੀ ਵਿਦਿਆ ਹਾਸਲ ਕੀਤੀ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਾਮਾ ਬਾਬਾ ਮੋਹਨ ਸਿੰਘ ਜੀ ਨੇ ਗੁਰੂ ਜੀ ਨੂੰ ਅਧਿਆਤਮ ਤੇ ਧਿਆਨ ਲਗਾਉਣ ਦੀ ਵਿਦਿਆ ਵੀ ਸਿਖਾਈ।

ਪਿਤਾ ਵਲੋਂ ਆਰੰਭੇ ਕਾਰਜਾਂ ਨੂੰ ਕੀਤਾ ਪੂਰਾ

1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ ਜੀ, ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ, ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਗਿਆ। ਇਸ ਟਾਹਲੀ ਹੇਠ ਬੈਠ ਕੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਕਰਦੇ ਸਨ, ਅੱਜਕਲ੍ਹ ਇਸ ਸਥਾਨ 'ਤੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ। ਇਸ ਤੋਂ ਇਲਾਵਾ 1577 'ਚ ਸ੍ਰੀ ਗੁਰੂ ਰਾਮਦਾਸ ਜੀ ਨੇ ਦੁੱਖਭੰਜਨੀ ਬੇਰੀ ਵਾਲੀ ਥਾਂ ਇੱਕ ਸਰੋਵਰ ਦੀ ਖੁਦਵਾਈ ਸ਼ੁਰੂ ਕਰਵਾਈ, ਜਿਸ ਨੂੰ ਬਾਅਦ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਂਅ ਅੰਮ੍ਰਿਤਸਰ ਰੱਖਿਆ ਗਿਆ। ਇਸ ਤੋਂ ਹੀ ਇਸ ਨਗਰ ਦਾ ਨਾਂਅ ਅੰਮ੍ਰਿਤਸਰ ਪਿਆ।

ਇਸ ਤੋਂ ਇਲਾਵਾ 1577 'ਚ ਸ੍ਰੀ ਗੁਰੂ ਰਾਮਦਾਸ ਜੀ ਨੇ ਦੁੱਖਭੰਜਨੀ ਬੇਰੀ ਵਾਲੀ ਥਾਂ ਇੱਕ ਸਰੋਵਰ ਦੀ ਖੁਦਵਾਈ ਸ਼ੁਰੂ ਕਰਵਾਈ, ਜਿਸ ਨੂੰ ਬਾਅਦ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਂਅ ਅੰਮ੍ਰਿਤਸਰ ਰੱਖਿਆ ਗਿਆ। ਇਸ ਤੋਂ ਹੀ ਇਸ ਨਗਰ ਦਾ ਨਾਂਅ ਅੰਮ੍ਰਿਤਸਰ ਪਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਕੀਤੀ ਸਥਾਪਨਾ

ਗੁਰਗੱਦੀ ਤੇ ਬਿਰਾਜਮਾਨ ਹੋਣ ਮਗਰੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਦਾ ਨਿਰਮਾਣ ਕਰਵਾਇਆ, ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਤੋਂ ਇਲਾਵਾ ਸੰਤੋਖਸਰ ਤੇ ਤਰਨਤਾਰਨ ਸਾਹਿਬ ਦੇ ਸਰੋਵਰ ਖੁਦਵਾਏ ਤੇ ਮੁਕੰਮਲ ਕਰਵਾਏ, ਛੇਹਰਟਾ ਸਾਹਿਬ ਵਿਖੇ ਛੇਹਰਟਾਂ ਵਾਲਾ ਖੂਹ ਲਗਵਾਇਆ, ਕਰਤਾਰਪੁਰ ਨਗਰ ਵਸਾਇਆ, ਬਉਲੀਆਂ ਤੇ ਖੂਹਾਂ ਦੀ ਖੁਦਵਾਈ ਕਰਵਾਈ। ਅੰਮ੍ਰਿਤਸਰ ਸਾਹਿਬ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ ਤੇ ਸ਼ਹਿਰ ਵਸਾਇਆ। ਹਰ ਕਿੱਤੇ ਦੇ ਲੋਕਾਂ ਨੂੰ ਇਥੇ ਲਿਆ ਕੇ ਵਸਾਇਆ। ਅੱਜ ਵੀ ਇਸ ਪਵਿੱਤਰ ਨਗਰੀ 'ਚ ਉਸ ਸਮੇਂ ਦੇ ਨਾਵਾਂ ਨਾਲ ਕਈ ਬਾਜ਼ਾਰ ਮਸ਼ਹੂਰ ਹਨ।

ਬਾਬਾ ਬੁੱਢਾ ਜੀ ਨੂੰ ਥਾਪਿਆ ਪਹਿਲਾ ਗ੍ਰੰਥੀ

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕਰੀਬ 418 ਵਰ੍ਹੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਸੰਕਲਿਤ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਿਰਾਜਮਾਨ ਕੀਤਾ ਗਿਆ ਸੀ। ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਨੇ ਸੰਗਤ ਨਾਲ ਨਗਰ ਕੀਰਤਨ ਕੱਢਦੇ ਹੋਏ, ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕੀਤਾ। ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਬਾਬਾ ਬੁੱਢਾ ਸਾਹਿਬ ਜੀ ਨੂੰ ਸੌਂਪੀ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget