Guru Gobind Singh Jayanti 2022 : ਸਾਹਿਬ-ਏ-ਕਮਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਪੰਥ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਸੰਗਤਾਂ ਗੁਰੂ ਘਰ ਦੇ ਵਿੱਚ ਨਤਮਸਤਕ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਮੌਕੇ ਸਾਡੀ ਟੀਮ ਨੇ ਸੰਗਤ ਦੇ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਦਿਲ ਦੇ ਭਾਵਾਂ ਨੂੰ ਜਾਣਿਆ। ਇਸ ਮੌਕੇ ਸੰਗਤ ਦਾ ਕਹਿਣਾ ਸੀ ਕਿ ਅੱਜ ਦੇ ਇਸ ਵਿਸ਼ੇਸ਼ ਦਿਹਾੜੇ ਮੌਕੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੇ ਹਨ।



ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇੱਥੇ ਸਵੇਰ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਸਵੇਰ ਤੋਂ ਹੀ ਗੁਰਮਤਿ ਸਮਾਗਮ ਆਰੰਭ ਕੀਤੇ ਗਏ ਹਨ ਜੋ ਦੇਰ ਰਾਤ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲਣਗੇ।


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਆਸ-ਪਾਸ ਦੇ ਖੇਤਰਾਂ ਤੋਂ ਨਗਰ ਕੀਰਤਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜਣਗੇ ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਰਾਤ ਦੇ ਸਮੇਂ ਆਤਿਸ਼ਬਾਜ਼ੀ ਕੀਤੀ ਜਾਵੇਗੀ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ।


ਗੁਰਪੁਰਬ ਮੌਕੇ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਪਹੁੰਚੀ ਲੱਖਾਂ ਦੀ ਗਿਣਤੀ 'ਚ ਸੰਗਤ


ਅੰਮ੍ਰਿਤਸਰ: ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।  


ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।