Guru Gobind Singh Jayanti 2022: ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ 9 ਜਨਵਰੀ ਨੂੰ ਦੇਸ਼ ਭਰ ਤੋਂ ਇਲਾਵਾ ਵਿਦੇਸ਼ਾਂ ਵਿੱਚ ਸਥਿਤ ਗੁਰਦੁਆਰਿਆਂ ਵਿੱਚ ਵੀ ਮਨਾਇਆ ਜਾ ਰਿਹਾ ਹੈ। ਅੱਤ ਦੀ ਠੰਢ ਹੋਣ ਦੇ ਬਾਵਜੂਦ ਵੱਡੀ ਗਿਣਤੀ ਸੰਗਤਾਂ ਸਵੇਰ ਤੋਂ ਹੀ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਦੇਸ਼ ਦੇ ਵੱਡੇ ਲੀਡਰਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ।




ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਟਵੀਟ ਕਰਕੇ ਸ਼ਰਧਾ ਅਰਪਣ ਕੀਤੀ ਹੈ।


ਦੱਸ ਦਈਏ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ 10ਵੇਂ ਗੁਰੂ ਸਨ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਗੁਰੂ ਜੀ ਨੇ ਆਪਣਾ ਸਾਰਾ ਜੀਵਨ ਲੋਕ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਨੇ ਸਿੱਖ ਧਰਮ ਦੀ ਰੱਖਿਆ ਲਈ ਆਪਣੇ ਪਰਿਵਾਰ ਦੀ ਕੁਰਬਾਨੀ ਦੇ ਦਿੱਤੀ ਸੀ।

ਇਸ ਲਈ ਆਪਣਾ ਪਰਿਵਾਰ ਵਾਰ ਕੇ ਹੋਰਨਾਂ ਦੇ ਜੀਵਨ ਵਿੱਚ ਰੋਸ਼ਨੀ ਲਿਆਉਣ ਵਾਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿੱਚ ਪ੍ਰਕਾਸ਼ ਪੁਰਬ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਸਿੱਖ ਭਾਈਚਾਰੇ ਦੇ ਲੋਕ ਗੁਰਦੁਆਰਿਆਂ ਨੂੰ ਸਜਾਉਂਦੇ ਹਨ। ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ, ਅਰਦਾਸ, ਭਜਨ, ਕੀਰਤਨ ਤੇ ਲੰਗਰ ਆਦਿ ਲਾਏ ਜਾਂਦੇ ਹਨ।