Guru Gobind Singh Jayanti 2022 : ਦੇਸ਼ ਭਰ 'ਚ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਗੁਰੂ ਘਰਾਂ 'ਚ ਲੱਗੀਆਂ ਰੌਣਕਾਂ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸੰਗਤਾਂ ਸਵੇਰ ਤੋਂ ਹੀ ਗੁਰੂਘਰਾਂ ਵਿੱਚ ਪਹੁੰਚ ਕੇ ਮੱਥਾ ਟੇਕ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਸ੍ਰੀ
Guru Gobind Singh Jayanti 2022 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸੰਗਤਾਂ ਸਵੇਰ ਤੋਂ ਹੀ ਗੁਰੂਘਰਾਂ ਵਿੱਚ ਪਹੁੰਚ ਕੇ ਮੱਥਾ ਟੇਕ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੇਹੱਦ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਤੋਂ ਹਾਸਲ ਰਿਪੋਰਟ ਮੁਤਾਬਕ ਅੱਜ ਭਾਰੀ ਠੰਢ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…
ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/GYWtQ9IDZ1
">
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।