Guru Gobind Singh Jayanti 2024: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਅਤੇ ਆਤਿਸ਼ਬਾਜ਼ੀ
Sri darbar sahib: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪ ਮਾਲਾ ਕੀਤੀ ਗਈ।

Sri darbar sahib: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪ ਮਾਲਾ ਕੀਤੀ ਗਈ। ਇਸ ਤੋਂ ਬਾਅਦ ਆਤਿਸ਼ਬਾਜੀ ਦਾ ਅਲੌਕਿਕ ਦ੍ਰਿਸ਼ ਦੇਖਣ ਨੂੰ ਵੀ ਮਿਲਿਆ। ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੂਰ-ਦੁਰਾਡੇ ਤੋਂ ਸੰਗਤ ਸ਼ਰਧਾ ਭਾਵਨਾ ਦੇ ਨਾਲ ਨਤਮਸਤਕ ਹੋਈ ਅਤੇ ਇਹ ਮਨਮੋਹਕ ਦ੍ਰਿਸ਼ ਦੇਖਿਆ।
ਦੱਸ ਦਈਏ ਕਿ ਅੱਜ 17 ਜਨਵਰੀ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰੂ ਘਰ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤਹਿਤ ਹੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦੀਪਮਾਲਾ ਕੀਤੀ ਅਤੇ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ।






















