ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿੱਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰ ਕੋਰੋਨਾ ਕਾਰਨ ਸੰਗਤ ਦਾ ਇਕੱਠ ਨਹੀਂ ਕੀਤਾ ਜਾਵੇਗਾ।


ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ SGPC ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀ ਤੇ ਪੁਲਿਸ ਕਮਿਸ਼ਨਰ ਨਾਲ ਇਕੱਠ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।


ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ ਪਰ ਕੋਰੋਨਾ ਕਾਰਨ ਇਸ ਵਾਰ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕੇਵਲ ਸੰਕੇਤਕ ਰੂਪ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ।


ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਪ੍ਰਸ਼ਾਸਨ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਨਗਰ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰ ਬੈਠਿਆਂ ਅਨੰਦ ਮਾਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਤੇ ਦੀਪਮਾਲਾ ਵੀ ਹੋਵੇਗੀ।


ਕੋਰੋਨਾ ਵੈਕਸੀਨ ਦੀ ਰੇਸ 'ਚ ਭਾਰਤ ਨੇ ਵੀ ਫੜੀ ਰਫ਼ਤਾਰ


ਰਾਹੁਲ ਗਾਂਧੀ ਨੇ ਕਿਉਂ ਕਿਹਾ? 'ਮੋਦੀ ਹੈ ਤਾਂ ਮੁਮਕਿਨ ਹੈ'


ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਰੂਪ ਵਿੱਚ ਸੰਗਤ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤ ਵੇਖਦਿਆਂ ਘਰਾਂ ਵਿਚ ਰਹਿ ਕੇ ਹੀ ਸਿੱਧੇ ਪ੍ਰਸਾਰਣ ਰਾਹੀਂ ਨਗਰ ਕੀਰਤਨ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ।


ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ