ਉਂਝ ਅਜੇ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਸਿੱਟ ਦੀ ਲਿਸਟ ਵਿੱਚ ਨਹੀਂ ਹੈ। ਸਿੱਟ ਅਜੇ ਪੁਲਿਸ ਅਫਸਰਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀਆਂ ਕੜੀਆਂ ਜੋੜ ਰਹੀ ਹੈ। ਇਸ ਮਗਰੋਂ ਹੀ ਫੈਸਲਾ ਹੋਏਗਾ ਕਿ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ ਜਾਂ ਨਹੀਂ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਟੀਮ ਵੱਲੋਂ ਫਿਲਹਾਲ ਗਿਆਨੀ ਗੁਰਬਚਨ ਸਿੰਘ ਕੋਲੋਂ ਪੁੱਛਗਿੱਛ ਕਰਨ ਦਾ ਕੋਈ ਪ੍ਰੋਗਰਾਮ ਨਹੀਂ।
ਯਾਦ ਰਹੇ ਇਸ ਤੋਂ ਪਹਿਲਾਂ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉੱਘੇ ਫਿਲਮੀ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਪੁੱਛਗਿਛ ਕੀਤੀ ਜਾ ਚੁੱਕੀ ਹੈ। ਉਧਰ, ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਉਹ ਪੁੱਛਗਿੱਛ ਵਾਸਤੇ ਕਿਸੇ ਕੋਲ ਨਹੀਂ ਜਾਣਗੇ ਪਰ ਜੇਕਰ ਕੋਈ ਇਸ ਸਬੰਧ ਵਿੱਚ ਜਾਣਕਾਰੀ ਚਾਹੁੰਦਾ ਹੈ ਤਾਂ ਉਹ ਉਨ੍ਹਾਂ ਕੋਲ ਆ ਸਕਦਾ ਹੈ, ਜਿਸ ਨੂੰ ਉਹ ਪੂਰਾ ਸਹਿਯੋਗ ਦੇਣਗੇ।