ਮੀਰੀ-ਪੀਰੀ ਦਿਵਸ: ਦੋ ਤਲਵਾਰੀ ਬਧੀਆਂ, ਇਕ ਮੀਰੀ ਦੀ, ਇਕ ਪੀਰੀ ਦੀ, ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜੀਰ ਦੀ...
Amritsar News: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿੱਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ।
ਪਰਮਜੀਤ ਸਿੰਘ ਦੀ ਰਿਪੋਰਟ
Amritsar News: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿੱਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਗਈ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਲਿਆ।
ਦੱਸ ਦਈਏ ਕਿ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਦੋ ਤਲਵਾਰਾਂ ਧਾਰਨ ਕਰਕੇ, ਮੀਰੀ ਪੀਰੀ ਦਾ ਸਿਧਾਂਤ ਸਿਰਜਣ ਦੀ ਯਾਦ ਵਿੱਚ ਹਰ ਸਾਲ ਸਿੱਖ ਕੌਮ ਵੱਲੋਂ ਮੀਰੀ ਪੀਰੀ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ ਸ਼ਕਤੀ ਦਾ ਸੁਮੇਲ, ਸਿੱਖੀ ਦਾ ਆਦਰਸ਼ ਤੇ ਅਧਿਆਤਮਕਤਾ ਦੇ ਨਾਲ ਸੰਸਾਰਕਤਾ ਦਾ ਅਲੌਕਿਕ ਸੰਜੋਗ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਹਰ ਸਿੱਖ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਰੂਹਾਨੀ ਤੇ ਸੰਸਾਰਕ ਸ਼ਕਤੀ ਦੇ ਪ੍ਰਤੀਕ ਮੀਰੀ-ਪੀਰੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।
ਇਤਿਹਾਸ ਦੱਸਦਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਤੇ ਜ਼ੁਲਮ ਵਿਰੁੱਧ ਇੱਕ ਸੰਘਰਸ਼ ਹੈ। ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।