ਪੜਚੋਲ ਕਰੋ
Advertisement
ਗੁਰੂ ਕੇ ਬਾਗ ਦਾ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਸਮਾਗਮਾਂ ਦੀ ਹੋਈ ਸ਼ੁਰੂਆਤ
ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ
ਅੰਮ੍ਰਿਤਸਰ : ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ। ਇਹ ਕਾਰਜਸ਼ਾਲਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ ਹੈ, ਜਿਸ ਦੀ ਸਮਾਪਤੀ 17 ਜੁਲਾਈ ਨੂੰ ਹੋਵੇਗੀ। ਇਸ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰ ਗੁਰੂ ਕਾ ਬਾਗ ਮੋਰਚਾ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਘਟਨਾਵਾਂ ਦੇ ਚਿੱਤਰ ਤਿਆਰ ਕਰਨਗੇ, ਜਿਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੌਰਾਨ ਪ੍ਰਦਰਸ਼ਨੀ ਦੇ ਰੂਪ ਵਿਚ ਸਜਾਇਆ ਜਾਵੇਗਾ।
ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੇ ਚਿੱਤਰ ਤਿਆਰ ਕਰਨ ਲਈ ਲਗਾਈ ਗਈ ਇਸ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਕਾ ਬਾਗ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦੇ ਅਹਿਮ ਪੰਨੇ ਹਨ, ਜਿਨ੍ਹਾਂ ਦੇ 100 ਸਾਲਾ ਸਮਾਗਮਾਂ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਣਾ ਹੈ। ਇਨ੍ਹਾਂ ਦੋਹਾਂ ਸ਼ਤਾਬਦੀਆਂ ਦੌਰਾਨ ਜਿਥੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ।
ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਚਿੱਤਰਕਲਾ ਕਾਰਜਸ਼ਾਲਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਕਾਰਜਸ਼ਾਲਾ ਦੌਰਾਨ ਦੋਹਾਂ ਦਿਹਾੜਿਆਂ ਨਾਲ ਸਬੰਧਤ ਇਤਿਹਾਸ ਨੂੰ ਚਿੱਤਰਾਂ ਰਾਹੀਂ ਸਾਹਮਣੇ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਨੂੰ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨੀ ਲਗਾ ਕੇ ਸੰਗਤਾਂ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਾਰਜਸ਼ਾਲਾ ਦੌਰਾਨ ਤਿਆਰ ਕੀਤੇ ਗਏ ਇਤਿਹਾਸਕ ਚਿੱਤਰਾਂ ਦੀ ਵੀਡੀਓ ਡਾਕੂਮੈਂਟਰੀ ਵੀ ਤਿਆਰ ਕੀਤੀਆਂ ਜਾਵੇਗੀ, ਤਾਂ ਜੋ ਨਵੀਂ ਪੀੜ੍ਹੀ ਨੂੰ ਆਧੁਨਿਕ ਸੰਚਾਰ ਸਾਧਨਾਂ ਰਾਹੀਂ ਇਨ੍ਹਾਂ ਦੋਹਾਂ ਸਾਕਿਆਂ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਾਕਿਆਂ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਸਮਾਗਮਾਂ ਸਮੇਂ ਸਨਮਾਨਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਕਾ ਬਾਗ ਮੋਰਚਾ ਸਬੰਧੀ 6 ਤੋਂ 8 ਅਗਸਤ ਤੱਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਵੱਖ-ਵੱਖ ਸਮਾਗਮ ਹੋਣਗੇ। ਇਸੇ ਤਰ੍ਹਾਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਜੋ 30 ਅਕਤੂਬਰ ਨੂੰ ਮਨਾਈ ਜਾਣੀ ਹੈ, ਨੂੰ ਲੈ ਕੇ ਵੀ ਤਿਆਰੀਆਂ ਜਾਰੀ ਹਨ ਅਤੇ ਇਸ ਸਬੰਧੀ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਵੀ ਕਾਰਵਾਈ ਆਰੰਭੀ ਗਈ ਹੈ।

Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement