Parkas Purab: ਪਾਕਿਸਤਾਨ ਨੇ 50% ਸਿੱਖ ਸ਼ਰਧਾਲੂਆਂ ਦਾ ਰੋਕਿਆ ਵੀਜ਼ਾ, ਸ਼੍ਰੋਮਣੀ ਕਮੇਟੀ ਨੇ ਲਗਾਈ ਕਲਾਸ
Guru Nanak Dev Ji Parkas Purab: ਧਾਮੀ ਨੇ ਦੱਸਿਆ ਕਿ ਇਸ ਵਾਰ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਿਰਫ਼ 876 ਨੂੰ ਹੀ ਵੀਜ਼ੇ ਮਿਲੇ ਹਨ, ਬਾਕੀ 788 ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ
Guru Nanak Dev Ji Parkas Purab: ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ 25 ਨਵੰਬਰ ਨੂੰ ਪਾਕਿਸਤਾਨ ਜਾਵੇਗਾ। ਪਰ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨੇ ਅਪਲਾਈ ਕੀਤੇ ਵੀਜ਼ਿਆਂ ਵਿੱਚ 50 ਫੀਸਦੀ ਕਟੌਤੀ ਕਰ ਦਿੱਤੀ ਹੈ। ਇਸ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਹੈ ਕਿ ਹਰ ਵਾਰ ਅਜਿਹਾ ਹੀ ਕੀਤਾ ਜਾਂਦਾ ਹੈ। ਪ੍ਰਕਾਸ਼ ਪੁਰਬ 27 ਨਵੰਬਰ ਨੂੰ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਣਾ ਹੈ।
ਇਸ ਸਬੰਧੀ ਪ੍ਰਧਾਨ ਧਾਮੀ ਨੇ ਦੱਸਿਆ ਕਿ ਇਸ ਵਾਰ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਿਰਫ਼ 876 ਨੂੰ ਹੀ ਵੀਜ਼ੇ ਮਿਲੇ ਹਨ, ਬਾਕੀ 788 ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਦੂਤਾਵਾਸ ਦੀ ਇਸ ਕਾਰਵਾਈ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਸੰਗਤਾਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ਾ ਦੇਣਾ ਚਾਹੀਦਾ ਹੈ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਸਮੂਹ ਸੰਗਤਾਂ ਦੇ ਪਾਸਪੋਰਟ ਭੇਜਦੀ ਰਹੀ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਵੀਜ਼ਾ ਕੱਟ ਕੇ 50 ਫੀਸਦੀ ਦੇ ਕਰੀਬ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ 40 ਫੀਸਦੀ ਵੀਜ਼ਾ ਕਟੌਤੀ ਕੀਤੀ ਗਈ ਸੀ। ਪ੍ਰਥਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥੇ ਵੱਲੋਂ ਪਾਕਿਸਤਾਨ ਲਈ ਰਵਾਨਾ ਹੋਣਾ ਤੈਅ ਹੈ। ਜਿੱਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ। ਇਹ ਸਮੂਹ ਵੱਖ-ਵੱਖ ਤੀਰਥ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ 4 ਦਸੰਬਰ, 2023 ਨੂੰ ਭਾਰਤ ਵਾਪਸ ਪਰਤੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial