Guru nanak dev ji prakash purb: ਅੱਜ ਪੂਰੇ ਜਗਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਮਤਮਸਤਕ ਹੋ ਰਹੀ ਹੈ।


ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਖਾਸ ਤੌਰ ‘ਤੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਅਤੇ ਸੰਗਤਾਂ ਕੀਰਤਨ ਦਾ ਅਨੰਦ ਮਾਣ ਰਹੀ ਹੈ। ਉੱਥੇ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਖਾਸ ਸਜਾਵਟ ਕੀਤੀ ਗਈ ਹੈ।


ਇਹ ਵੀ ਪੜ੍ਹੋ: Guru Nanak Dev Ji: ਪ੍ਰਕਾਸ਼ ਪੁਰਬ ਦੀਆਂ CM ਭਗਵੰਤ ਮਾਨ ਨੂੰ ਛੱਡ ਕੇ ਬਾਕੀ ਲੀਡਰਾਂ ਨੇ ਸਵੇਰੇ ਸਵੇਰੇ ਦਿੱਤੀਆਂ ਵਧਾਈਆਂ


ਗੁਰਦੁਆਰਾ ਸਾਹਿਬ ਦੇ ਕੈਂਪਸ ਵਿੱਚ ਰੰਗ-ਬਿਰੰਗੀ ਰੋਸ਼ਨੀ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਸੰਗਤ ਦੇ ਲਈ ਰਹਿਣ ਅਤੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਨੇ ਕਰੀਬ 14 ਸਾਲ ਬਤੀਤ ਕੀਤੇ ਹਨ।


ਇਹ ਵੀ ਪੜ੍ਹੋ: Guru Nanak Jayanti 2023: PM ਮੋਦੀ ਨੇ ਗੁਰੂ ਨਾਨਕ ਦੇਵ ਜੈਯੰਤੀ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਜਾਣੋ ਕੀ ਕਿਹਾ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।