Sri muktsar sahib news: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ SGPC ਦੇ ਦਿਸ਼ਾ-ਨਿਰਦੇਸ਼ ਤਹਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਜਿੱਥੇ ਪੂਰੇ ਸੰਸਾਰ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਹ ਵੀ ਪੜ੍ਹੋ: Guru Nanak Jayanti 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ
ਇਹ ਨਗਰ ਕੀਰਤਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਨੰਬਰ ਸੱਤ ਤੋਂ ਸ਼ੁਰੂ ਹੋ ਕੇ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਜਾਰਾਂ ਅਬੋਹਰ ਰੋਡ, ਘਾਹ ਮੰਡੀ ਚੌਂਕ, ਬੈਂਕ ਰੋਡ, ਮਸਜਿਦ ਚੌਂਕ, ਰੇਲਵੇਂ ਰੋਡ, ਕੋਟਕਪੂਰਾ ਰੋਡ ਬਾਈਪਾਸ ਹੁੰਦਾ ਹੋਇਆ ਮਲੋਟ ਰੋਡ ਰਾਹੀਂ ਵਾਪਿਸ ਨਾਕਾ ਨੰਬਰ ਸੱਤ ਤੇ ਆਕੇ ਸਮਾਪਤ ਹੋਇਆ।
ਇਸ ਮੌਕੇ ਇਲਾਕੇ ਦੀਆਂ ਸੰਗਤਾਂ ਇਸ ਨਗਰ ਕੀਰਤਨ ਵਿੱਚ ਬੜੇ ਹੀ ਸ਼ਰਧਾ ਭਾਵ ਨਾਲ ਸ਼ਾਮਲ ਹੋਈਆਂ। ਇਸ ਦੇ ਨਾਲ ਹੀ ਗੱਤਕਾ ਫੈਡਰੇਸ਼ਨ ਦੀ ਟੀਮ ਮੈਂਬਰਾਂ ਵੱਲੋਂ ਵੀ ਆਪਣੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।
ਇਹ ਵੀ ਪੜ੍ਹੋ: Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ