ਪੜਚੋਲ ਕਰੋ

Guru Nanak Jayanti 2022 : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸਜਾਇਆ ਨਗਰ ਕੀਰਤਨ

Guru Nanak Jayanti 2022 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

Guru Nanak Jayanti 2022 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
 
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
 
ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਗੁਰਮੀਤ ਸਿੰਘ ਬੂਹ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਗੁਰਦਿਆਲ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ  ਸ਼ਾਹਬਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਏਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ, ਐਸਪੀਡੀ ਸ. ਹਰਜੀਤ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਐਡਵੋਕੇਟ ਧਾਮੀ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ। ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਬਣਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤਾ ਦਾਅਵਾ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਬਣਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤਾ ਦਾਅਵਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Embed widget