Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਇਸ ਖ਼ਾਸ ਦਿਨ ਦਾ ਉਦੇਸ਼ ਅਤੇ ਮਹੱਤਵ
Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਅੱਜ ਦਾ ਦਿਨ ਸਿੱਖ ਜਗਤ ਵਿੱਚ ਬਹੁਤ ਹੀ ਖਾਸ ਦਿਨ ਹੈ, ਅੱਜ ਪੂਰੀ ਦੁਨੀਆ ਵਿੱਚ ਸਿੱਖ ਭਾਈਚਾਰੇ ਦੇ ਲੋਕ ਪ੍ਰਕਾਸ਼ ਪੁਰਬ ਮਨਾ ਰਹੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕੀ ਹੈ ਇਸ ਦਾ ਉਦੇਸ਼
Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਧਰਮ ਦੇ ਲੋਕਾਂ ਲਈ ਇੱਕ ਬਹੁਤ ਹੀ ਖਾਸ ਤਿਉਹਾਰ ਹੈ, ਜੋ ਹਰ ਸਾਲ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹਨ। ਇਸ ਸਾਲ ਗੁਰੂ ਨਾਨਕ ਜਯੰਤੀ ਸੋਮਵਾਰ, 27 ਨਵੰਬਰ 2023 ਨੂੰ ਹੈ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਗੁਰੂ ਨਾਨਕ ਜਯੰਤੀ ਨੂੰ ਪ੍ਰਕਾਸ਼ ਪੁਰਬ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਗੁਰਦੁਆਰੇ ਜਾ ਕੇ ਮੱਥਾ ਟੇਕਦੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਦੇ ਹਨ। ਨਾਲ ਹੀ, ਇਸ ਖਾਸ ਦਿਨ 'ਤੇ ਗੁਰਦੁਆਰਾ ਸਾਹਿਬ ਵਿੱਚ ਗੁਰਬਾਣੀ ਕੀਰਤਨ ਦੇ ਖ਼ਾਸ ਸਮਾਗਮ ਕਰਵਾਏ ਜਾਂਦੇ ਹਨ। ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਲੰਗਰ ਵੀ ਵਰਤਾਇਆ ਜਾਂਦਾ ਹੈ। ਆਓ ਜਾਣਦੇ ਹਾਂ ਗੁਰੂ ਨਾਨਕ ਜਯੰਤੀ ਨਾਲ ਜੁੜੀਆਂ ਖਾਸ ਗੱਲਾਂ...
ਇਹ ਵੀ ਪੜ੍ਹੋ: Guru Nanak Jayanti 2023: PM ਮੋਦੀ ਨੇ ਗੁਰੂ ਨਾਨਕ ਦੇਵ ਜੈਯੰਤੀ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਜਾਣੋ ਕੀ ਕਿਹਾ...
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਕਾਰਤਿਕ ਪੂਰਨਿਮਾ ਦੇ ਦਿਨ ਤਲਵੰਡੀ, ਪੰਜਾਬ ਵਿੱਚ ਹੋਇਆ ਸੀ। ਇਹ ਜਗ੍ਹਾ ਹੁਣ ਪਾਕਿਸਤਾਨ ਵਿੱਚ ਹੈ। ਇਸ ਸਥਾਨ ਨੂੰ ਨਨਕਾਣਾ ਸਾਹਿਬ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਕਲਿਆਣ ਚੰਦ ਅਤੇ ਮਾਤਾ ਦਾ ਨਾਂ ਮਾਤਾ ਤ੍ਰਿਪਤਾ ਸੀ। 16 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੌਲਤ ਖਾਂ ਲੋਦੀ ਦੇ ਅਧੀਨ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਇਸ ਤੋਂ ਬਾਅਦ 24 ਸਤੰਬਰ 1487 ਨੂੰ ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਨਾਲ ਹੋਇਆ। ਗੁਰੂ ਸਾਹਿਬ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਵਲੋਂ 974 ਸ਼ਬਦ ਲਿਖੇ ਗਏ ਹਨ। ਸਿੱਖ ਭਾਈਚਾਰੇ ਵਿੱਚ ਕਾਰਤਿਕ ਪੂਰਨਿਮਾ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।
ਗੁਰੂ ਨਾਨਕ ਜਯੰਤੀ 'ਤੇ ਪ੍ਰਕਾਸ਼ ਪੁਰਬ ਦਾ ਮਹੱਤਵ
ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਸਮਾਜ ਸੁਧਾਰ ਦੇ ਕਾਰਜ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਜਾਤ-ਪਾਤ ਅਤੇ ਜਮਾਤੀ ਵਿਤਕਰੇ ਨੂੰ ਦੂਰ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਲੋਕਾਂ ਨੂੰ ਮਾਨਵਤਾ ਅਤੇ ਇਮਾਨਦਾਰੀ ਦੀ ਏਕਤਾ ਵਿੱਚ ਬੰਨ੍ਹਣ ਦਾ ਕੰਮ ਕੀਤਾ। ਇਸਦੇ ਲਈ ਉਨ੍ਹਾਂ ਨੇ ਕਈ ਉਪਦੇਸ਼ ਦਿੱਤੇ। ਨਾਨਕ ਸਾਹਿਬ ਨੇ ਸਮਾਜ ਸੁਧਾਰ ਲਈ ਗਿਆਨ ਦਾ ਪ੍ਰਕਾਸ਼ ਫੈਲਾਇਆ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੀ ਜਯੰਤੀ ਨੂੰ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ: Guru nanak dev ji: ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ