(Source: ECI/ABP News)
Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ
Guru Nanak Dev's Prakash Gurpurab: ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ...
![Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ Guru Nanak Jayanti 2023: On occasion of Sri Guru Nanak Dev's Prakash Gurpurab, 'Ruhani Rang', celebrations in Pakistan too Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਮੌਕੇ 'ਰੂਹਾਨੀ ਰੰਗ', ਪਾਕਿਸਤਾਨ 'ਚ ਵੀ ਰੌਣਕਾਂ](https://feeds.abplive.com/onecms/images/uploaded-images/2023/11/26/28f22b66f08bce2a9e738a9b80591d8a1700971067521700_original.jpg?impolicy=abp_cdn&imwidth=1200&height=675)
Amritsar News: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭਿਆ ਗਿਆ।
ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦੇ ਰਾਹ ਵਿੱਚ ਸੰਗਤ ਵੱਲੋਂ ਕਈ ਥਾਈਂ ਲੰਗਰ ਲਾ ਕੇ ਸੇਵਾ ਕੀਤੀ ਗਈ।
ਪਾਕਿਸਤਾਨ 'ਚ ਵੀ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਵਾਸਤੇ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਸ਼ਨੀਵਾਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਿਆ ਜਿੱਥੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਸਰਹੱਦ ਤੋਂ ਲਗਪਗ 25 ਬੱਸਾਂ ਦੇ ਕਾਫਲੇ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲਿਆਂਦਾ ਗਿਆ, ਜੋ ਲਗਪਗ 7 ਵਜੇ ਗੁਰਦੁਆਰਾ ਸਾਹਿਬ ਪੁੱਜਿਆ। ਸਥਾਨਕ ਪ੍ਰਬੰਧਕਾਂ ਨੇ ਫੁੱਲਾਂ ਨਾਲ ਸਾਰਿਆਂ ਨੂੰ ‘ਜੀ ਆਇਆਂ’ ਕਿਹਾ।
ਇਸ ਮਗਰੋਂ ਸੰਗਤ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰੇ ਵਿੱਚ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਆਰੰਭ ਦਿੱਤਾ ਗਿਆ ਹੈ, ਜਿਸ ਦਾ ਭੋਗ 27 ਨਵੰਬਰ ਨੂੰ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਪਾਕਿਸਤਾਨ ਔਕਾਫ ਬੋਰਡ ਦੇ ਅਧਿਕਾਰੀਆਂ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਨੇ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦਾ ਵਾਹਗਾ ਸਰਹੱਦ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ।
ਭਾਰਤੀ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਗੁਲਦਸਤਾ ਭੇਟ ਕੀਤਾ ਤੇ ਸਾਰੀ ਸੰਗਤ ਨੂੰ ਜੀ ਆਇਆਂ ਕਿਹਾ। ਇਸ ਤੋਂ ਪਹਿਲਾਂ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਰਸਤੇ ਇਹ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।
ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਪੰਜ ਪਿਆਰੇ ਤੇ ਰਾਗੀ ਜਥੇ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ, ਕਾਰ ਸੇਵਾ ਸੰਪਰਦਾ ਖਡੂਰ ਸਾਹਿਬ ਖਾਲੜਾ ਮਿਸ਼ਨ ਕਮੇਟੀ, ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਹਰਿਆਣਾ, ਜੰਮੂ, ਇੰਦੌਰ ਤੇ ਹੋਰ ਕਈ ਥਾਵਾਂ ਤੋਂ ਕੁਲ 2447 ਸ਼ਰਧਾਲੂ ਸ਼ਾਮਲ ਹਨ।
ਰਵਾਨਾ ਹੋਣ ਤੋਂ ਪਹਿਲਾਂ ਭਾਟੀਆ ਨੇ ਦੱਸਿਆ ਕਿ ਇਹ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਸਿੱਧਾ ਨਨਕਾਣਾ ਸਾਹਿਬ ਜਾਵੇਗਾ, ਜਿਸ ਦੌਰਾਨ ਸਿੱਖ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਠਹਿਰਨਗੇ। ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮਗਰੋਂ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਮਗਰੋਂ ਜਥਾ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨ ਕਰੇਗਾ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਲਾਹੌਰ ਤੋਂ ਜਥਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰਕੇ ਲਾਹੌਰ ਆਵੇਗਾ ਤੇ ਲਾਹੌਰ ਤੋਂ 4 ਦਸੰਬਰ ਨੂੰ ਸਿੱਖ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)