Guru Nanak Jayanti 2024: ਕਦੋਂ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ? ਜਾਣੋ ਸਹੀ ਤਰੀਕ
Guru Nanak Jayanti 2024: ਕੱਤਕ ਦੀ ਪੂਰਨਮਾਸੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ।
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕੱਤਕ ਦੀ ਪੂਰਨਮਾਸੀ ਨੂੰ ਮਨਾਇਆ ਜਾਂਦਾ ਹੈ। ਇਹ ਸਿੱਖਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਵੀ ਕਹਿੰਦੇ ਹਨ। ਦੀਵਾਲੀ ਤੋਂ 15 ਦਿਨ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਸਾਰੇ ਗੁਰਦੁਆਰਿਆਂ ਵਿੱਚ ਸਮਾਗਮ ਹੁੰਦਾ ਹੈ ਜਿਸ ਦੌਰਾਨ ਗੁਰਬਾਣੀ ਦਾ ਇਲਾਹੀ ਕੀਰਤਨ, ਕਥਾ ਵਿਚਾਰਾਂ ਹੁੰਦੀਆਂ ਹਨ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਵਾਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕਦੋਂ ਮਨਾਇਆ ਜਾਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕੀਤਾ ਸੀ। ਇਸ ਕਰਕੇ ਗੁਰੂ ਨਾਨਕ ਜਯੰਤੀ ਨੂੰ ਪ੍ਰਕਾਸ਼ ਪੁਰਬ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਇਸ ਵਾਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 15 ਨਵੰਬਰ ਨੂੰ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ: Iodine deficiency: ਤੁਸੀਂ ਵੀ ਪੂਰੀ ਤਰ੍ਹਾਂ ਛੱਡ ਦਿੰਦੇ ਨਮਕ, ਤਾਂ ਆਇਓਡੀਨ ਦੀ ਕਮੀ ਨਾਲ ਹੋ ਸਕਦੀ ਆਹ ਗੰਭੀਰ ਬਿਮਾਰੀ
ਕਦੋਂ ਹੋਇਆ ਸੀ ਗੁਰੂ ਨਾਨਕ ਦੇਵ ਜੀ ਦਾ ਜਨਮ
ਗੁਰ ਨਾਨਕ ਦੇਵ ਜੀ ਦਾ ਜਨਮ ਸੰਨ 1469 ਵਿੱਚ ਕੱਤਕ ਦੀ ਪੂਰਨਮਾਸੀ ਵਾਲੇ ਦਿਨ ਹੋਇਆ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਸਿਧਾਂਤ
ਗੁਰੂ ਨਾਨਕ ਦੇਵ ਜੀ ਨੇ 3 ਜ਼ਰੂਰੀ ਗੱਲਾਂ ਦੱਸੀਆਂ ਹਨ, ਜਿਨ੍ਹਾਂ ਦਾ ਹਰ ਸਿੱਖ ਨੂੰ ਪਾਲਣ ਕਰਨਾ ਚਾਹੀਦਾ ਹੈ। ਹਰ ਸਿੱਖ ਨੂੰ ਨਾਮ ਜਪਣਾ, ਕਿਰਤ ਕਰਨਾ ਅਤੇ ਵੰਡ ਛਕਣਾ ਚਾਹੀਦਾ ਹੈ। ਭਾਵ ਇਮਾਨਦਾਰੀ ਅਤੇ ਮਿਹਨਤ ਨਾਲ ਆਪਣਾ ਕੰਮ ਕਰਨਾ ਅਤੇ ਸੱਚ ਦੇ ਮਾਰਗ 'ਤੇ ਚੱਲਣਾ ਅਤੇ ਜੋ ਵੀ ਹਾਸਲ ਕੀਤਾ ਹੈ, ਉਸ ਦਾ ਮਿਲ-ਵੰਡ ਕੇ ਅਨੰਦ ਲਓ। ਆਪਣੀ ਕਮਾਈ ਦਾ ਇੱਕ ਹਿੱਸਾ ਗਰੀਬਾਂ ਨੂੰ ਦਾਨ ਜਾਂ ਸਮਾਜਿਕ ਵਿਕਾਸ ਵਿੱਚ ਲਾਓ।
ਇਹ ਵੀ ਪੜ੍ਹੋ: Lawrence Bishnoi: ਲਾਰੈਂਸ ਬਿਸ਼ਨੋਈ ਦੀ ਸ਼ਹੀਦ ਭਗਤ ਸਿੰਘ ਤੁਲਣਾ? ਚੋਣ ਲੜਨ ਦੀ ਪੇਸ਼ਕਸ਼...ਸਿਆਸੀ ਪਾਰਟੀ ਨੇ ਟੱਪੀਆਂ ਸਾਰੀਆਂ ਹੱਦਾਂ