Guru nanak jayanti: ਸਿੱਖ ਕੌਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਦੇਸ਼-ਵਿਦੇਸ਼ਾਂ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪਾਕਿਸਤਾਨ ਵਿੱਚ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ।
ਉੱਥੇ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਅੰਦਰੋਂ ਫੁੱਲਾਂ ਨਾਲ ਬਾਹਰੋਂ ਲਾਈਟਾਂ ਨਾਲ ਸਜਾਇਆ ਹੋਇਆ ਹੈ। ਇਸ ਦੇ ਨਾਲ ਹੀ ਸੰਗਤ ਵਲੋਂ ਥਾਂ-ਥਾਂ ਲੰਗਰ ਵੀ ਲਾਏ ਗਏ ਹਨ।
ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਸਿੰਧ ਸੂਬੇ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜ ਕੇ ਸੇਵਾ ਨਿਭਾ ਰਹੀਆਂ ਹਨ। ਉੱਥੇ ਹੀ ਅਮਰੀਕਾ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਾਫੀ ਸਾਲਾਂ ਤੋਂ ਇੱਛਾ ਸੀ ਕਿ ਉਹ ਇਸ ਅਸਥਾਨ ਦੇ ਦਰਸ਼ਨ ਕਰਨ ਅਤੇ ਅੱਜ ਉਨ੍ਹਾਂ ਦੀ ਇਹ ਇੱਛਾ ਵੀ ਪੂਰੀ ਹੋ ਗਈ ਹੈ।
ਸਰਕਾਰ ਵਲੋਂ ਚੰਗੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿੰਧ ਦੇ ਲੋਕ ਵੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਕੇ ਖੁਦ ਨੂੰ ਬਹੁਤ ਹੀ ਖੁਸ਼ਕਿਸਮਤ ਦੱਸ ਰਹੇ ਹਨ।
ਇਹ ਵੀ ਪੜ੍ਹੋ: Punjab News: 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ASI ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ
ਗੁਰੂ ਨਾਨਕ ਦੇਵ ਜੀ ਦੇ ਨਾਲ ਕਈ ਸਾਲਾਂ ਤੱਕ ਰਬਾਬ ਵਜਾਉਣ ਵਾਲੇ ਭਾਈ ਮਰਦਾਨਾ ਜੀ ਦੇ ਵੰਸ਼ ਦੀ 18ਵੀਂ ਪੀੜ੍ਹੀ ਵੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੇ ਨਾਲ ਹੀ ਸੰਗਤ ਸ਼ਬਦ ਕੀਰਤਨ ਰਾਹੀਂ ਮੰਤਰ-ਮੁਗਧ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।