![ABP Premium](https://cdn.abplive.com/imagebank/Premium-ad-Icon.png)
Hemkund Sahib 2024: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ, ਬਰਫ ਹਟਾਉਣ ਦੀ ਸੇਵਾ 'ਚ ਜੁਟੇ ਭਾਰਤੀ ਫੌਜ ਦੇ ਜਵਾਨ
Gurudwara Hemkund Sahib: ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ।
![Hemkund Sahib 2024: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ, ਬਰਫ ਹਟਾਉਣ ਦੀ ਸੇਵਾ 'ਚ ਜੁਟੇ ਭਾਰਤੀ ਫੌਜ ਦੇ ਜਵਾਨ Gurudwara Hemkund Sahib doors open, devotees will be able to visit from May 25, Indian army is engaged in snow removal Hemkund Sahib 2024: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ, ਬਰਫ ਹਟਾਉਣ ਦੀ ਸੇਵਾ 'ਚ ਜੁਟੇ ਭਾਰਤੀ ਫੌਜ ਦੇ ਜਵਾਨ](https://feeds.abplive.com/onecms/images/uploaded-images/2024/05/02/4605c83c50282af5f4b8f5cfc8b070fc1714642455768700_original.jpg?impolicy=abp_cdn&imwidth=1200&height=675)
Gurudwara Hemkund Sahib: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ ਹੀ ਸ਼ਰਧਾ ਦੇ ਨਾਲ ਉਡੀਕ ਰਹੀਆਂ ਹਨ ਕਦੋਂ ਹੇਮਕੁੰਟ ਯਾਤਰਾ ਸ਼ੁਰੂ ਹੋਵੇਗੀ ਅਤੇ ਕਦੋਂ ਉਹ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਸਕਣਗੇ। ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ (Gurudwara Hemkund Sahib) ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ (Indian army) ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ।
ਅਰਦਾਸ ਤੋਂ ਬਾਅਦ ਗੁਰਦੁਆਰੇ ਦੇ ਕਪਾਟ ਖੋਲੇ
ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸੇਵਾਦਾਰਾਂ ਦਾ ਦਲ ਅੱਜ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ, ਜਿਨ੍ਹਾਂ ਨੇ ਗੁਰਦੁਆਰੇ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰੇ ਦੇ ਕਪਾਟ ਖੋਲੇ ਹਨ। 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।
ਬਰਫ ਹਟਾਉਣ ਦੀ ਸੇਵਾ 'ਚ ਜੁਟੇ ਭਾਰਤੀ ਫੌਜ ਦੇ 35 ਜਵਾਨ
ਅੱਜ ਗੁਰਦੁਆਰੇ ਦੇ ਕਪਾਟ ਖੋਲ੍ਹਣ ਤੋਂ ਬਾਅਦ ਬਰਫ ਹਟਾਉਣ ਦੀ ਸੇਵਾ ਕਰ ਰਹੇ ਦਲ ਵੱਲੋਂ ਪਹਿਲਾਂ ਗੁਰਦੁਆਰੇ ਦੇ ਆਲੇ ਦੁਆਲੇ ਬਰਫ ਨੂੰ ਹਟਾਇਆ ਜਾਵੇਗਾ ਅਤੇ ਫਿਰ ਇਹ ਸੇਵਾ ਦਲ ਦੋ ਹਿੱਸਿਆਂ ਵਿੱਚ ਵੰਡ ਕੇ ਰਸਤੇ ਤਿਆਰ ਕਰਨ ਦੀ ਸੇਵਾ ਕਰੇਗਾ। ਬਰਫ ਹਟਾਉਣ ਅਤੇ ਰਸਤੇ ਤਿਆਰ ਕਰਨ ਦੀ ਸੇਵਾ ਵਿੱਚ ਭਾਰਤੀ ਫੌਜ ਦੇ 35 ਜਵਾਨ ਅਤੇ ਗੁਰਦੁਆਰੇ ਦੇ 15 ਸੇਵਾਦਾਰ ਲੱਗੇ ਹੋਏ ਹਨ, ਜਿਨ੍ਹਾਂ ਇਹ ਸੇਵਾ 22 ਅਪਰੈਲ ਨੂੰ ਸ਼ੁਰੂ ਕੀਤੀ ਸੀ। 22 ਮਈ ਨੂੰ ਗੁਰਦੁਆਰਾ ਰਿਸ਼ੀਕੇਸ਼ ਤੋਂ ਸਿੱਖ ਸੰਗਤ ਦਾ ਪਹਿਲਾ ਜੱਥਾ ਗੁਰਦੁਆਰਾ ਹੇਮਕੁੰਟ ਦੀ ਸਾਲਾਨਾ ਯਾਤਰਾ ਲਈ ਰਵਾਨਾ ਹੋਵੇਗਾ ਅਤੇ 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)