ਗੁਟਕਾ ਸਾਹਿਬ ਤੇ ਪੋਥੀਆਂ ਦੀ ਔਨਲਾਈਨ ਵਿਕਰੀ 'ਤੇ ਸ਼੍ਰੋਮਣੀ ਕਮੇਟੀ ਨੇ ਲਿਆ ਵੱਡਾ ਫੈਸਲਾ, ਪ੍ਰਧਾਨ ਧਾਮੀ ਨੇ ਜਾਰੀ ਕੀਤੇ ਹੁਕਮ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ, ਪਰੰਤੂ ਅਕਸਰ ਹੀ
ਬੀਤੇ ਕੁਝ ਦਿਨ ਪਹਿਲਾਂ ਈ-ਕਾਮਰਸ ਸਾਈਟ 'ਤੇ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਔਨਲਾਈਨ ਵਿਕਰੀ ਕੀਤੀ ਜਾ ਰਹੀ ਸੀ। ਜਿਸ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਸੀ ਅਤੇ ਆਪਣਾ ਇਤਰਾਜ਼ ਦਰਜ ਕਰਵਾਇਆ ਸੀ। ਇਸ ਸਬੰਧੀ ਹੁਣ ਸ਼੍ਰੋਮਣੀ ਕਮੇਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਅੱਜ ਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਬੈਠਕਾਂ ਹੋਈਆਂ ਸਨ।
ਜਿਸ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਯਾਦਾ ਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਪਾਸ ਕੀਤੇ ਗਏ ਮਤੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਇਸ ’ਤੇ ਕੌਮ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ, ਤਾਂ ਜੋ ਇਸ ਵਰਤਾਰੇ ਨੂੰ ਠੱਲ੍ਹ ਪੈ ਸਕੇ।
ਇਸ ਤੋਂ ਪਹਿਲਾਂ ਵੀ ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ।
ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।