Hola Mohalla 2023: ਖ਼ਾਲਸੇ ਦੀ ਆਨ, ਸ਼ਾਨ ਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੀ ਸ਼ੁਰੂਆਤ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।


ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੂੰ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਸੰਗਤਾਂ ਲਈ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਰਹਿਣ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ


ਇਹ ਵੀ ਪੜ੍ਹੋ: Amritsar News: ਭਾਈ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਕਾਰ ਦੇਣ ਵਾਲੇ ਦਾ ਵੱਡਾ ਦਾਅਵਾ


ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਜਿੱਥੇ ਹੋਲੇ-ਮਹੱਲੇ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ, ਉਥੇ ਹੀ ਸੰਗਤਾਂ ਨੂੰ ਹੋਲੇ-ਮਹੱਲੇ 'ਚ ਪਹੁੰਚਣ ਦੀ ਅਪੀਲ ਵੀ ਕੀਤੀ।


ਜ਼ਿਕਰਯੋਗ ਹੈ ਕਿ ਖ਼ਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਆਰੰਭਤਾ ਅੱਜ ਸ੍ਰੀ ਕੀਰਤਪੁਰ ਸਾਹਿਬ ਤੋਂ ਹੋਈ ਹੈ ਤੇ ਇਹ ਸਮਾਗਮ ਤਿੰਨ ਦਿਨ ਚੱਲਣਗੇ। ਤਾਰੀਖ਼ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ। ਇਸ ਤੋਂ ਬਾਅਦ 3 ਤੋਂ 8 ਮਾਰਚ ਤਕ ਹੋਲੇ-ਮਹੱਲੇ ਦਾ ਦੂਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲੇਗਾ।


ਇਹ  ਵੀ ਪੜ੍ਹੋ: Mann Meets Shah: CM ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੇਂਦਰੀ ਫੋਰਸ ਦੀਆਂ 18 ਕੰਪਨੀਆਂ ਪੰਜਾਬ ਭੇਜੀਆਂ ਜਾਣਗੀਆਂ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।