ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਪੰਜਾਬ ਦੇ ਨਾਲ-ਨਾਲ ਪਟਨਾ ਸਾਹਿਬ 'ਚ ਵੀ ਵਿਸ਼ੇਸ਼ ਰੌਣਕਾਂ ਹਨ। ਪਟਨਾ ਸਾਹਿਬ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ ਅਤੇ ਸ਼ਰਧਾਲੂਆਂ 'ਚ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਖਾਸਾ ਉਤਸ਼ਾਹ ਹੈ। ਪਟਨਾ ਸਾਹਿਬ ਉਹ ਮੁਕੱਦਸ ਅਸਥਾਨ ਹੈ ਜਿੱਥੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ।


ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਤੇ ਆਪਣਾ ਖਾਲਸਾ ਪੰਥ ਸਿਰਜਿਆ ਸੀ। ਗੁਰੂ ਗੋਬਿੰਦ ਸਿੰਘ ਜੀ ਉਹ ਰਹਿਬਰ ਨੇ ਜਿੰਨ੍ਹਾਂ ਨੇ ਮਨੁੱਖੀ ਕਦਰਾਂ ਕੀਮਤਾਂ ਦੇ ਜ਼ੁਲਮ ਦੇ ਖਾਤਮੇ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ 'ਚ ਹੱਕ-ਸੱਚ ਲਈ ਜੂਝਣ ਦੀ ਪ੍ਰੇਰਣਾ ਦਿੰਦੀ ਹੈ।


ਅੱਜ ਦੇ ਦਿਨ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਏਬੀਪੀ ਸਾਂਝਾ' ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਸੀਸ ਨਿਵਾਉਂਦਾ ਹੈ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ