ਪੜਚੋਲ ਕਰੋ

Lohri 2024 : ਲੋਹੜੀ ਦਾ ਤਿਓਹਾਰ ਕਿਉਂ ਮਨਾਇਆ ਜਾਂਦਾ? ਪੜ੍ਹੋ ਕੌਣ ਸੀ ਦੁੱਲਾ ਭੱਟੀ ?

Happy Lohri 2024: ਜਨਵਰੀ ਦਾ ਮਹੀਨਾ ਚੜ੍ਹਦੇ ਸਾਰ ਹੀ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿਚੋਂ ਸਭ ਤੋਂ ਪਹਿਲਾਂ ਲੋਹੜੀ ਦਾ ਤਿਉਹਾਰ ਆਉਂਦਾ ਹੈ। ਇਹ ਤਿਉਹਾਰ 13 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

Happy Lohri 2024: ਜਨਵਰੀ ਦਾ ਮਹੀਨਾ ਚੜ੍ਹਦੇ ਸਾਰ ਹੀ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਵਿਚੋਂ ਸਭ ਤੋਂ ਪਹਿਲਾਂ ਲੋਹੜੀ ਦਾ ਤਿਉਹਾਰ ਆਉਂਦਾ ਹੈ। ਇਹ ਤਿਉਹਾਰ 13 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਲੋਹੜੀ ਨੂੰ ਸਰਦੀਆਂ ਦੇ ਜਾਣ ਤੇ ਬਸੰਤ ਦੀ ਆਮਦ ਦਾ ਸੰਕੇਤ ਵੀ ਮੰਨਿਆ ਜਾਂਦਾ ਹੈ।

ਇਸ ਤਿਉਹਾਰ ਦੇ ਅਰਥ 'ਤਿਲ+ਰਿਓੜੀ' ਤੋਂ ਹਨ। ਤਿਲ ਤੇ ਰਿਓੜੀ ਦਾ ਤਿਉਹਾਰ ਹੋਣ ਕਾਰਨ ਇਸ ਦਾ ਪੁਰਾਤਨ ਨਾਂ 'ਤਿਲੋੜੀ' ਸੀ, ਜੋ ਸਮੇਂ ਨਾਲ ਬਦਲਦਾ-ਬਦਲਦਾ 'ਲੋਹੜੀ' ਬਣ ਗਿਆ ਹੈ। ਲੋਹੜੀ ਪੋਹ ਮਹੀਨੇ ਦਾ ਪ੍ਰਸਿੱਧ ਤਿਉਹਾਰ ਹੈ, ਇਹ ਪੋਹ ਮਹੀਨੇ ਦੀ ਅਖੀਰਲੀ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਲੋਹੜੀ ਤੋਂ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਇਸ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ।

ਲੋਹੜੀ ਵਾਲੀ ਰਾਤ ਨੂੰ ਅੱਗ ਬਾਲੀ ਜਾਂਦੀ ਹੈ। ਲੋਹੜੀ ਵਾਲੇ ਦਿਨ ਤਿਲ, ਗੁੜ, ਗੱਚਕ, ਰਿਓੜੀਆਂ ਤੇ ਮੂੰਗਫਲੀ ਅਗਨੀ ਨੂੰ ਭੇਟ ਕੀਤੇ ਜਾਂਦੇ ਹਨ ਜਿਸ ਘਰ ਨਵ-ਵਿਆਹੀ ਵਹੁਟੀ ਆਈ ਹੋਵੇ ਜਾਂ ਮੁੰਡਾ ਜੰਮਿਆ ਹੋਵੇ , ਉਸ ਘਰ ਵਿੱਚ ਪਹਿਲੀ ਲੋਹੜੀ ਨੂੰ ਬੜੇ ਹੀ ਚਾਅ ਨਾਲ ਮਨਾਇਆ ਜਾਂਦਾ ਹੈ। ਉਸ ਘਰ ਵੱਲੋਂ ਵਿਹੜੇ, ਗੁਆਂਢੀਆਂ, ਸਕੇ ਸਬੰਧੀਆਂ ਵਿੱਚ ਲੋਹੜੀ ਵੰਡੀ ਜਾਂਦੀ ਹੈ। ਉਹ ਅੱਗ ਵਿੱਚ ਤਿੱਲ ਸੁੱਟ ਕੇ ਬੋਲਦੇ ਹਨ ਕਿ…..
ਈਸ਼ਰ ਆ, ਦਲਿੱਦਰ ਜਾ
ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾ।

ਕਿਉਂ ਮਨਾਈ ਜਾਂਦੀ ਹੈ ਲੋਹੜੀ ?
ਜਦੋਂ ਲੋਹੜੀ ਮਨਾਉਂਦੇ ਹਾਂ ਤਾਂ ਦੁੱਲਾ ਭੱਟੀ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਆਓ ਜਾਂਦੇ ਹਾਂ ਕਿ ਆਖਿਰ ਦੁੱਲਾ ਭੱਟੀ ਕੌਣ ਸੀ। ਅਕਬਰ ਬਾਦਸ਼ਾਹ ਦੇ ਸਮੇਂ ‘ਦੁੱਲਾ ਭੱਟੀ’ ਉਸ ਸਮੇਂ ਅਮੀਰ ਲੋਕਾਂ ਨੂੰ ਲੁੱਟ ਕੇ ਸਾਰਾ ਧਨ ਗ਼ਰੀਬਾਂ ਵਿਚ ਵੰਡ ਦਿੰਦਾ ਸੀ। ਇੱਕ ਵਾਰ ਉਸ ਨੇ ਪਾਪੀ ਤੇ ਜ਼ਾਲਮ ਹਾਕਮ ਕੋਲੋਂ ਇਕ ਲੜਕੀ ਨੂੰ ਛੁਡਾਇਆ ਤੇ ਆਪਣੀ ਧਰਮ ਦੀ ਧੀ ਬਣਾ ਲਿਆ ਸੀ।

ਕਿਹਾ ਜਾਂਦਾ ਹੈ ਕਿ ਉਸ ਸਮੇਂ ਇੱਕ ਗ਼ਰੀਬ ਬ੍ਰਾਹਮਣ ਦੀਆਂ 2 ਧੀਆਂ ਸਨ ਸੁੰਦਰੀ ਤੇ ਮੁੰਦਰੀ। ਗ਼ਰੀਬ ਬ੍ਰਾਹਮਣ ਨੇ ਆਪਣੀਆਂ ਧੀਆਂ ਦੀ ਮੰਗਣੀ ਕਿਸੇ ਥਾਂ ਕਰ ਦਿੱਤੀ ਸੀ ਪਰ ਪਾਪੀ ਤੇ ਜ਼ਾਲਮ ਹਾਕਮ ਨੇ ਆਪਣੀ ਬੁਰੀ ਨਜ਼ਰ ਇਨ੍ਹਾਂ ਲੜਕੀਆਂ ‘ਤੇ ਰੱਖ ਲਈ ਅਤੇ ਬ੍ਰਾਹਮਣ ਦੀਆਂ ਧੀਆਂ ਦੀ ਸੁੰਦਰਤਾ ਬਾਰੇ ਸੁਣ ਕੇ ਉਨ੍ਹਾਂ ਨੂੰ ਜ਼ਬਰਦਸਤੀ ਆਪਣੇ ਘਰ ਰੱਖਣ ਦੀ ਠਾਣ ਲਈ।

ਗ਼ਰੀਬ ਬ੍ਰਾਹਮਣ ਨੇ ਲੜਕੇ ਵਾਲਿਆਂ ਨੂੰ ਆਖਿਆ ਕਿ ਉਹ ਉਸ ਦੀਆਂ ਧੀਆਂ ਨੂੰ ਵਿਆਹ ਤੋਂ ਪਹਿਲਾਂ ਆਪਣੇ ਘਰ ਲੈ ਜਾਣ ਪਰ ਉਹ ਵੀ ਉਸ ਪਾਪੀ ਤੇ ਜ਼ਾਲਮ ਹਾਕਮ ਤੋਂ ਡਰ ਕੇ ਮੁੱਕਰ ਗਏ। ਜਦੋਂ ਬ੍ਰਾਹਮਣ ਨਿਰਾਸ਼ ਹੋ ਕੇ ਘਰ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦਾ ਮੇਲ ਦੁੱਲਾ ਭੱਟੀ ਨਾਲ ਹੋਇਆ, ਜੋ ਹਾਲਾਤ ਵੱਸ ਡਾਕੂ ਬਣ ਚੁੱਕਾ ਸੀ। ਦੁੱਲਾ ਭੱਟੀ ਨੇ ਉਸ ਬ੍ਰਾਹਮਣ ਦੀਆਂ ਕੁੜੀਆਂ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਵਚਨ ਦਿੱਤਾ।

ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲਾ ਭੱਟੀ ਮੁੰਡੇ ਵਾਲਿਆਂ ਦੇ ਘਰ ਗਿਆ ਤੇ ਰਾਤ ਦੇ ਹਨ੍ਹੇਰੇ 'ਚ ਜੰਗਲ ਨੂੰ ਅੱਗ ਲਾ ਕੇ ਬ੍ਰਾਹਮਣ ਦੀਆਂ ਧੀਆਂ ਦਾ ਵਿਆਹ ਕਰਵਾ ਦਿੱਤਾ। ਦੁੱਲੇ ਭੱਟੀ ਨੇ ਲਾਗਲੇ ਪਿੰਡਾਂ ਵਿਚੋਂ ਦਾਨ ਦੇ ਰੂਪ ਵਿਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ ਅਤੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ‘ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ।

ਇਹ ਤਿਉਹਾਰ ਹਰ ਸਾਲ ਮਨਾਇਆ ਜਾਣ ਲੱਗਾ। ਅੱਜ ਵੀ ਜਦ ਬੱਚੇ ਘਰਾਂ ਵਿਚੋਂ ਲੋਹੜੀ ਮੰਗਦੇ ਹਨ ਤਾਂ ਇਹ ਗੀਤ ਜ਼ਰੂਰ ਗਾਉਂਦੇ ਹਨ। ਲੋਹੜੀ ਗੀਤ ਦਾ ਮਹੱਤਵ (Lohari Geet)

ਸੁੰਦਰ ਮੁੰਦਰੀਏ-ਹੋ!
ਤੇਰਾ ਕੌਣ ਵਿਚਾਰਾ-ਹੋ!
ਦੁੱਲਾ ਭੱਟੀ ਵਾਲਾ-ਹੋ!
ਦੁੱਲੇ ਨੇ ਧੀ ਵਿਆਈ-ਹੋ!
ਸੇਰ ਸ਼ੱਕਰ ਪਾਈ-ਹੋ!….

ਜਦੋਂ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।
ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ -ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।

ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਗਾਈਆਂ ਜਾਂਦੀਆਂ ਹਨ।
ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget