ਪੰਥ ਦੇ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਨਹੀਂ ਰਹੇ। ਉਹ ਦਿਲ, ਗੁਰਦੇ ਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। ਪਿਛਲੇ ਦੋ ਦਿਨਾਂ ਤੋਂ ਬੁਖਾਰ ਹੋਣ ਕਾਰਨ ਹਸਪਤਾਲ ਦਾਖਲ ਸਨ। ਉਨ੍ਹਾਂ ਅੱਜ ਸਾਹ ‘ਚ ਤਕਲੀਫ਼ ਹੋਣ ਤੋਂ ਬਾਅਦ ਸਵਾਸ ਤਿਆਗੇ।