ਪੜਚੋਲ ਕਰੋ

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

Amritsar News: ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਦੁੱਖ ਹੈ ਕਿ ਸਿੱਖਾਂ ਨੂੰ ਵੰਡਣ ਲਈ ਸਰਕਾਰਾਂ ਸਾਜ਼ਿਸ਼ਾਂ ਕਰ ਰਹੀਆਂ ਹਨ ਅਤੇ ਕੁਝ ਸਿੱਖ ਇਨ੍ਹਾਂ ਦੀਆਂ ਚਾਲਾਂ ਨਾ ਸਮਝਦੇ ਹੋਏ ਸਰਕਾਰੀ ਮੋਹਰੇ ਬਣ ਕੇ ਵਿਚਰ ਰਹੇ ਹਨ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਆਪਣੀਆਂ ਸੰਸਥਾਵਾਂ ਦਾ ਪ੍ਰਬੰਧ ਕਰਨ ਲਈ ਹਮੇਸ਼ਾ ਖੁਦਮੁਖਤਿਆਰ ਰਹੇ ਹਨ। ਸਿੱਖਾਂ ਨੇ ਸਰਕਾਰੀ ਸੋਚ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹੀਆਂ ਸਾਜ਼ਿਸ਼ਾਂ ਹੋਈਆਂ, ਤਾਂ ਸਿੱਖਾਂ ਨੇ ਇੱਕਜੁੱਟ ਹੋ ਕੇ ਉਸਦਾ ਮੁਕਾਬਲਾ ਕਰਦਿਆਂ ਪੰਥਕ ਸੋਚ ਵਾਲੀ ਵਿਚਾਰਧਾਰਾ ਨੂੰ ਅੱਗੇ ਵਧਾਇਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਦੁੱਖ ਹੈ ਕਿ ਸਿੱਖਾਂ ਨੂੰ ਵੰਡਣ ਲਈ ਸਰਕਾਰਾਂ ਸਾਜ਼ਿਸ਼ਾਂ ਕਰ ਰਹੀਆਂ ਹਨ ਅਤੇ ਕੁਝ ਸਿੱਖ ਇਨ੍ਹਾਂ ਦੀਆਂ ਚਾਲਾਂ ਨਾ ਸਮਝਦੇ ਹੋਏ ਸਰਕਾਰੀ ਮੋਹਰੇ ਬਣ ਕੇ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਨਾਮਜਦ ਕੀਤੀ ਗਈ ਸਰਕਾਰੀ ਕਮੇਟੀ ਅੱਜ ਵੀ ਅਤੇ ਭਵਿੱਖ ਵਿੱਚ ਵੀ ਕੌਮ ਦੇ ਹਿੱਤਾਂ ਲਈ ਫਾਇਦੇਮੰਦ ਸਾਬਤ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਸਾਜ਼ਿਸ਼ ਨੂੰ ਸਮਝਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖ ਇਹ ਸਮਝਣ ਕਿ ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਤੇ ਅਗਵਾਈ ਅਤੇ ਸਿੱਖਾਂ ਦੀ ਮਾਂ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਹੈ, ਜਿਸ ਲਈ ਸਿੱਖਾਂ ਨੇ ਕੁਰਬਾਨੀਆਂ ਕੀਤੀਆਂ ਅਤੇ ਦੂਜੇ ਪਾਸੇ ਸਰਕਾਰਾਂ ਦੀ ਸਿੱਖ ਸੰਸਥਾਵਾਂ ਨੂੰ ਤੋੜਨ ਤੇ ਆਪਣੀ ਮਨਮਾਨੀ ਨਾਲ ਪ੍ਰਬੰਧ ਚਲਾਉਣ ਦੀ ਮੰਦ ਮਨਸ਼ਾ ਹੈ। ਉਨ੍ਹਾਂ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਹ ਦੋਵੇਂ ਗੱਲਾਂ ਦਾ ਫ਼ਰਕ ਸਮਝਦਿਆਂ ਇਸ ਮਸਲੇ ਨੂੰ ਮਿਲ ਬੈਠ ਕੇ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ, ਕਿਉਂਕਿ ਇਹ ਕਦੇ ਵੀ ਨਹੀਂ ਹੋ ਸਕਦਾ ਕਿ ਅੱਜ ਉਨ੍ਹਾਂ ਨੂੰ ਚੰਗੀ ਲਗਦੀ ਸਰਕਾਰੀ ਸਰਪ੍ਰਸਤੀ ਭਵਿੱਖ ਵਿੱਚ ਨਾਲ ਨਿਭ ਸਕੇਗੀ। ਉਨ੍ਹਾਂ ਕਿਹਾ ਕਿ ਅਜਿਹਾ ਹੀ ਸਰਕਾਰੀ ਦਖ਼ਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਸਮੇਂ ਵੀ ਅੰਗਰੇਜ਼ ਸਰਕਾਰ ਵੱਲੋਂ ਹੋਇਆ ਸੀ, ਪਰ ਸਿੱਖਾਂ ਨੇ ਉਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਅੱਜ ਅਸੀਂ ਆਪਣੀਆਂ ਪੰਥਕ ਰਵਾਇਤਾਂ ਨੂੰ ਤਿਆਗ ਦਿਆਂਗੇ ਅਤੇ ਪੰਥਕ ਇਤਿਹਾਸ ਨੂੰ ਭੁੱਲ ਕੇ ਸਰਕਾਰੀ ਦਖ਼ਲ ਨੂੰ ਪ੍ਰਵਾਨ ਕਰਾਂਗੇ ਤਾਂ ਕੌਮ ਦਾ ਭਵਿੱਖ ਕਦੇ ਵੀ ਸਿੱਖਾਂ ਦੀਆਂ ਆਸ਼ਾਵਾਂ ਅਨੁਸਾਰ ਨਹੀਂ ਹੋ ਸਕੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੱਕ ਵਾਰ ਫਿਰ ਤੋਂ ਵੱਖਰੀ ਹਰਿਆਣਾ ਕਮੇਟੀ ਨੂੰ ਮੁੱਢੋਂ ਰੱਦ ਕੀਤਾ ਅਤੇ ਕਿਹਾ ਕਿ ਹਰਿਆਣਾ ਕਮੇਟੀ ਦਾ ਢਕਵੰਜ ਪੰਥ ਨੂੰ ਕਮਜ਼ੋਰ ਕਰਨ ਦੀ ਚਾਲ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। 

ਐਡਵੋਕੇਟ ਧਾਮੀ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸਰਕਾਰਾਂ ਅਜਿਹੀਆਂ ਚਾਲਾਂ ਚਲਦੀਆਂ ਰਹਿਣਗੀਆਂ ਤਾਂ ਸਿੱਖ ਕੌਮ ਇਸ ਦੇ ਮੁਕਾਬਲੇ ਲਈ ਸਰਗਰਮੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਏ ਸਿੱਖ ਗੁਰਦੁਆਰਾ ਐਕਟ 1925 ਨੂੰ ਪ੍ਰਵਾਨ ਕਰਦਿਆਂ ਇਸ ਮਾਮਲੇ ਵਿਚ ਦਾਖਲ ਬੰਦ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਨਾਂ ’ਤੇ ਸਰਕਾਰੀ ਚਾਲਾਂ ਦਾ ਸਖ਼ਤ ਵਿਰੋਧ ਜਾਰੀ ਰਹੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget