ਅੰਮ੍ਰਿਤਸਰ: ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ 10 ਮਈ ਨੂੰ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਯਾਤਰਾ ਪਹਿਲਾਂ ਮਈ ਦੇ ਆਖਰੀ ਹਫਤੇ ਜਾਂ ਜੂਨ ਦੇ ਪਹਿਲੇ ਹਫਤੇ ਸ਼ੁਰੂ ਹੁੰਦੀ ਸੀ ਪਰ ਇਸ ਵਾਰ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।


ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਹੇਮਕੁੰਟ ਸਾਹਿਬ ਟਰੱਸਟ ਦੇ ਆਗੂ ਨਰਿੰਦਰ ਪਾਲ ਸਿੰਘ ਬਿੰਦਰਾ ਦੀ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਇਹ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਹੋਇਆ ਹੈ। ਬਦਰੀਨਾਥ ਧਾਮ ਦੀ ਯਾਤਰਾ ਨਾਲ ਜਲਦੀ ਹੀ ਇਹ ਯਾਤਰਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਗੁਰਦੁਆਰਾ ਹੇਮਕੁੰਟ ਸਾਹਿਬ ਨੇੜਲੇ ਇਲਾਕਿਆਂ ਵਿੱਚ ਇਸ ਵਾਰ ਪਿਛਲੇ ਵਰ੍ਹੇ ਨਾਲੋਂ ਘੱਟ ਬਰਫ ਪਈ ਹੈ। ਬਰਫ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨਾਂ ਵੱਲੋਂ 15 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ।


ਇਹ ਵੀ ਪੜ੍ਹੋਸੁਖਬੀਰ ਬਾਦਲ ਮੇਦਾਂਤਾ ਹਸਪਤਾਲ 'ਚ ਦਾਖਲ, ਬਾਦਲ ਪਰਿਵਾਰ ਦੇ 3 ਮੁਲਾਜ਼ਮ ਵੀ ਕਰੋਨਾ ਪੌਜ਼ੇਟਿਵ, ਸਿਹਤਯਾਬੀ ਲਈ ਅਖੰਡ ਪਾਠ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904