ਪੜਚੋਲ ਕਰੋ

ਹੇਮਕੁੰਟ ਦੀ ਯਾਤਰਾ 4 ਸਤੰਬਰ ਤੋਂ ਅਰੰਭ, ਕੋਰੋਨਾ ਕਰਕੇ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਧਿਆਨ

ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਪਗ ਇੱਕ ਮਹੀਨਾ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ ਮੰਗਲਵਾਰ ਨੂੰ ਅਖੰਡ ਪਾਠ ਅਰੰਭ ਕੀਤੇ ਗਏ ਹਨ।

ਚੰਡੀਗੜ੍ਹ: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਪਗ ਇੱਕ ਮਹੀਨਾ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ ਮੰਗਲਵਾਰ ਨੂੰ ਅਖੰਡ ਪਾਠ ਅਰੰਭ ਕੀਤੇ ਗਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ ਚਾਰ ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਯਾਤਰਾ ਦੀ ਸ਼ੁਰੂਆਤ ਵਾਸਤੇ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਤਹਿਤ ਹਰਿਦੁਆਰ ਤੋਂ ਲੈ ਕੇ ਹੇਮਕੁੰਟ ਸਾਹਿਬ ਤਕ ਸੱਤ ਗੁਰਦੁਆਰਿਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਸੰਗਤ ਦੀ ਰਿਹਾਇਸ਼ ਅਤੇ ਲੰਗਰ ਸਮੇਤ ਹੋਰ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਲਈ ਅੱਜ ਅਖੰਡ ਪਾਠ ਅਰੰਭ ਕੀਤੇ ਹਨ, ਜਿਸ ਦੇ ਭੋਗ ਤਿੰਨ ਸਤੰਬਰ ਨੂੰ ਪੈਣਗੇ ਤੇ 200 ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਵੇਗਾ, ਜੋ ਅਗਲੇ ਦਿਨ ਚਾਰ ਸਤੰਬਰ ਨੂੰ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜੇਗਾ। ਯਾਤਰਾ ’ਤੇ ਆਉਣ ਵਾਲੇ ਹਰੇਕ ਸ਼ਰਧਾਲੂ ਕੋਲ ਕਰੋਨਾ ਟੈਸਟ ਆਰਟੀ -ਟੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ। 72 ਘੰਟੇ ਪਹਿਲਾਂ ਕਰਵਾਏ ਗਏ ਇਸ ਟੈਸਟ ਦੀ ਰਿਪੋਰਟ ਨੂੰ ‘ਸਮਾਰਟ ਸਿਟੀ ਦੇਹਰਾਦੂਨ’ ਦੀ ਵੈੱਬਸਾਈਟ ’ਤੇ ਪਾ ਕੇ ‘ਈ-ਪਾਸ ’ ਲੈਣਾ ਜ਼ਰੂਰੀ ਹੈ, ਜਿਸ ਵਿੱਚ ਵਾਹਨ ਦੀ ਰਜਿਸਟਰੇਸ਼ਨ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਦਰਜ ਹੋਵੇਗੀ। ਉੱਤਰਾਖੰਡ ਸਰਕਾਰ ਵੱਲੋਂ ਇਸ ਯਾਤਰਾ ਵਾਸਤੇ ਇੱਕ ਦਿਨ ਵਿੱਚ ਸਿਰਫ 200 ਯਾਤਰੂਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਰੋਨਾ ਸਬੰਧੀ ਟੈਸਟ ਦੀ ਨੈਗੇਟਿਵ ਰਿਪੋਰਟ ਤੇ ਬਿਨਾਂ ਪ੍ਰਵਾਨਗੀ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਥੇ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਇਸ ਲਈ ਬਿਨਾਂ ਪ੍ਰਵਾਨਗੀ ਕੋਈ ਸ਼ਰਧਾਲੂ ਨਾ ਆਵੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget