ਪੜਚੋਲ ਕਰੋ

Hemkund Yatra: ਹੇਮਕੁੰਟ ਸਾਹਿਬ ਦੀ ਯਾਤਰਾ ਲਈ ਖਿੱਚ ਲਓ ਤਿਆਰੀ, ਅਜੇ ਵੀ 10-10 ਫੁੱਟ ਜੰਮੀ ਬਰਫ

ਭਾਰਤੀ ਫੌਜ ਦੇ ਜਵਾਨਾਂ ਦੇ ਇੱਕ ਦਲ ਨੇ ਇਸ ਇਲਾਕੇ ਦਾ ਸਰਵੇਖਣ ਕੀਤਾ ਹੈ ਤਾਂ ਜੋ ਉਸ ਦੇ ਮੁਤਾਬਕ ਬਰਫ ਹਟਾਉਣ ਤੇ ਰਸਤੇ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਦੇ ਮਾਰਗ ਦੀ ਰੇਕੀ ਕਰਕੇ ਆਈ...

Hemkund Sahib Yatra 2025: ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ ਹਟਾਉਣ ਤੇ ਰਸਤਾ ਬਣਾਉਣ ਵਾਸਤੇ ਭਾਰਤੀ ਫੌਜੀ ਜਵਾਨਾਂ ਦਾ ਦਲ ਵੀਰਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਪੁੱਜਿਆ, ਜੋ 19 ਅਪਰੈਲ ਤੋਂ ਇਹ ਸੇਵਾ ਆਰੰਭ ਕਰ ਦੇਵੇਗਾ। ਕਰੀਬ 15000 ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਸੰਗਤ ਲਈ ਖੋਲ੍ਹੇ ਜਾਣਗੇ।

ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਜਵਾਨਾਂ ਦੇ ਇੱਕ ਦਲ ਨੇ ਇਸ ਇਲਾਕੇ ਦਾ ਸਰਵੇਖਣ ਕੀਤਾ ਹੈ ਤਾਂ ਜੋ ਉਸ ਦੇ ਮੁਤਾਬਕ ਬਰਫ ਹਟਾਉਣ ਤੇ ਰਸਤੇ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਦੇ ਮਾਰਗ ਦੀ ਰੇਕੀ ਕਰਕੇ ਆਈ ਟੀਮ ਮੁਤਾਬਕ ਇਸ ਵੇਲੇ ਅਟਲਾਕੋਟੀ ਗਲੇਸ਼ੀਅਰ ਪੂਰੀ ਤਰ੍ਹਾਂ ਬਰਫ ਨਾਲ ਢੱਕਿਆ ਹੋਇਆ ਹੈ ਤੇ ਇਸ ਉੱਪਰ ਕਰੀਬ 30 ਫੁੱਟ ਤੱਕ ਬਰਫ ਜੰਮੀ ਹੋਈ ਹੈ। ਛੋਟੇ ਅਟਲਾਕੋਟੀ ਗਲੇਸ਼ੀਅਰ ’ਤੇ 10 ਫੁੱਟ ਤੱਕ ਬਰਫ ਹੈ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਵੀ 8 ਤੋਂ 10 ਫੁੱਟ ਤੱਕ ਬਰਫ ਜੰਮੀ ਹੋਈ ਹੈ। ਗੁਰਦੁਆਰਾ ਗੋਬਿੰਦ ਧਾਮ ਤੋਂ ਲੈ ਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਛੇ ਕਿਲੋਮੀਟਰ ਲੰਬੇ ਮਾਰਗ ’ਤੇ ਵੀ ਦੋ ਤੋਂ ਸੱਤ ਫੁੱਟ ਤੱਕ ਬਰਫ ਜੰਮੀ ਹੋਈ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਸੰਗਤ ਵਾਸਤੇ ਖੋਲ੍ਹੇ ਜਾਣਗੇ ਜਦੋਂ ਕਿ ਇਹ ਸਾਲਾਨਾ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਇਸ ਦੇ ਯਾਤਰਾ ਮਾਰਗ ਵਿੱਚ ਜੰਮੀ ਬਰਫ ਨੂੰ ਹਟਾਉਣ ਤੇ ਹੋਰ ਪ੍ਰਬੰਧ ਕਰਨ ਵਿੱਚ ਕਰੀਬ ਤਿੰਨ ਹਫਤੇ ਤੋਂ ਇੱਕ ਮਹੀਨੇ ਦਾ ਸਮਾਂ ਲੱਗੇਗਾ। ਇਸ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਇਹ ਕੰਮ ਕਰੀਬ ਇੱਕ ਮਹੀਨਾ ਪਹਿਲਾਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਲ ਵਿੱਚ 25 ਜਵਾਨ ਸ਼ਾਮਲ ਹਨ, ਜੋ ਗੋਬਿੰਦ ਘਾਟ ਪੁੱਜ ਗਏ ਹਨ ਤੇ ਅੱਜ 13 ਕਿਲੋਮੀਟਰ ਦੂਰ ਗੁਰਦੁਆਰਾ ਗੋਵਿੰਦ ਧਾਮ ਪੁੱਜਣਗੇ। ਜਿੱਥੇ ਇੱਕ ਦਿਨ ਰੁਕ ਕੇ ਉਹ ਸਰੀਰ ਨੂੰ ਵਾਤਾਵਰਨ ਦੇ ਅਨੁਕੂਲ ਕਰਨਗੇ। 19 ਅਪਰੈਲ ਨੂੰ ਉਹ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਰਵਾਨਾ ਹੋਣਗੇ। ਪਹਿਲਾਂ ਰਸਤੇ ਵਿੱਚੋਂ ਬਰਫ ਹਟਾਈ ਜਾਵੇਗੀ ਅਤੇ ਰਸਤਾ ਤਿਆਰ ਕੀਤਾ ਜਾਵੇਗਾ ਤੇ ਫਿਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਜੰਮੀ ਹੋਈ ਬਰਫ ਨੂੰ ਹਟਾਉਣ ਦਾ ਕੰਮ ਕੀਤਾ ਜਾਵੇਗਾ, ਜਿਸ ਵਿੱਚ ਤਿੰਨ ਹਫਤੇ ਲੱਗਣਗੇ। ਇਸ ਦੌਰਾਨ ਟਰੱਸਟ ਦੇ ਸੇਵਾਦਾਰਾਂ ਦਾ ਇੱਕ ਦਲ ਵੀ ਹੋਰ ਪ੍ਰਬੰਧਾਂ ਵਾਸਤੇ ਭਾਰਤੀ ਫੌਜ ਦੀ ਟੀਮ ਨਾਲ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੋਬਿੰਦ ਘਾਟ ਕੋਲ ਨਦੀ ’ਤੇ ਬਣਿਆ ਪੁੱਲ ਢਿੱਗਾਂ ਡਿੱਗਣ ਕਾਰਨ ਟੁੱਟ ਗਿਆ ਸੀ। ਇਸ ਨੂੰ ਬਣਾਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ ਤੇ ਕੁਝ ਦਿਨਾਂ ਵਿੱਚ ਇਹ ਪੁੱਲ ਦਾ ਨਿਰਮਾਣ ਕਾਰਜ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਯਤਨਾਂ ਨਾਲ ਇਸ ਪੁੱਲ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਪੁੱਲ 30 ਟਨ ਸਮਰੱਥਾ ਦਾ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਯਾਤਰਾ ਲਈ ਲੋੜੀਂਦੀਆਂ ਸਹੂਲਤਾਂ ਤੇ ਹੋਰ ਪ੍ਰਬੰਧ ਕਰਨ ਵਾਸਤੇ ਵੀ ਭਰੋਸਾ ਦਿੱਤਾ ਗਿਆ ਹੈ। ਇਸ ਦੌਰਾਨ ਉਹ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਗਵਰਨਰ (ਸੇਵਾ ਮੁਕਤ) ਗੁਰਮੀਤ ਸਿੰਘ ਨਾਲ ਮੁਲਾਕਾਤ ਕਰਕੇ ਆਏ ਹਨ ਅਤੇ ਉਨ੍ਹਾਂ ਨੂੰ 22 ਮਈ ਨੂੰ ਯਾਤਰਾ ਦੀ ਸ਼ੁਰੂਆਤ ਵੇਲੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget