Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨਿਰਵਿਘਨ ਜਾਰੀ ਹੈ। ਹੁਣ ਤੱਕ 37 ਹਜ਼ਾਰ ਤੋਂ ਵੱਧ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। ਸੋਸ਼ਲ ਮੀਡੀਆ ’ਤੇ ਯਾਤਰਾ ਰੋਕੇ ਜਾਣ ਦੀਆਂ ਖਬਰਾਂ ਨੂੰ ਪ੍ਰਬੰਧਕਾਂ ਨੇ ਬੇਬੁਨਿਆਦ ਦੱਸਿਆ ਹੈ। ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਯਾਤਰੀਆਂ ਵਿੱਚ ਕਾਫੀ ਉਤਸ਼ਾਹ ਹੈ ਤੇ ਦਰਸ਼ਨ ਕਰਨ ਵਾਲਿਆਂ ਗਿਣਤੀ ਲਗਾਤਾਰ ਵਧ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ (Hemkund Sahib Yatra) ਬੰਦ ਹੋਣ ਬਾਰੇ ਸੋਸ਼ਲ ਮੀਡੀਆ ’ਤੇ ਚੱਲ ਹੋ ਰਹੇ ਪ੍ਰਚਾਰ ਨੂੰ ਪ੍ਰਬੰਧਕਾਂ ਨੇ ਗੁਮਰਾਹਕੁਨ ਦੱਸਦਿਆਂ ਸੰਗਤ ਨੂੰ ਸੁਚੇਤ ਕੀਤਾ ਕਿ ਇਹ ਯਾਤਰਾ ਨਿਰਵਿਘਨ ਜਾਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬੰਦ ਹੋ ਗਈ ਹੈ।
ਉਨ੍ਹਾਂ ਅਜਿਹੇ ਗ਼ਲਤ ਪ੍ਰਚਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਯਾਤਰਾ ਨਿਰਵਿਘਨ ਜਾਰੀ ਹੈ। ਯਾਤਰਾ ਦੇ ਦੌਰਾਨ ਸੰਗਤ, ਪ੍ਰਬੰਧਕ ਤੇ ਸੇਵਾਦਾਰਾਂ ਵਿਚਾਲੇ ਭਾਰੀ ਉਤਸ਼ਾਹ ਹੈ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਵੀ ਸਥਿਤੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਯਾਤਰੂਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਹਾਸਲ ਜਾਣਕਾਰੀ ਅਨੁਸਾਰ 20 ਮਈ ਤੋਂ ਆਰੰਭ ਹੋਈ ਇਸ ਯਾਤਰਾ ਦੌਰਾਨ ਹੁਣ ਤੱਕ 37 ਹਜ਼ਾਰ ਤੋਂ ਵੱਧ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਯਾਤਰੀ ਖ਼ੁਸ਼ੀ ਨਾਲ ਵਾਪਸ ਪਰਤ ਰਹੇ ਹਨ ਤੇ ਯਾਤਰਾ ਦੇ ਪ੍ਰਬੰਧਾਂ ਬਾਰੇ ਤਸੱਲੀ ਵੀ ਪ੍ਰਗਟਾ ਰਹੇ ਹਨ।
ਹੋਰ ਪੜ੍ਹੋ : ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਡਿਪੋਟ ਕਰਨ 'ਤੇ ਲੱਗੀ ਰੋਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।