ਹੁਣ ਹੇਮਕੁੰਟ ਸਾਹਿਬ ਦੀ ਯਾਤਰੀ ਹੋਵੇਗੀ ਹੋਰ ਸੁਖਾਲੀ, ਸਰਕਾਰ ਚੁੱਕ ਰਹੀ ਇਹ ਕਦਮ
ਗੁਰਦੁਆਰਾ ਸਾਹਿਬ ਨੇੜੇ ਇੱਕ ਹੈਲੀਪੈਡ ਵੀ ਬਣਾਇਆ ਗਿਆ ਹੈ, ਜਿਸ ਨੂੰ ਹੰਗਾਮੀ ਸਥਿਤੀ ਵਿੱਚ ਬਚਾਅ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਹ ਹੈਲੀਪੈਡ ਲਗਪਗ ਇੱਕ ਕਿਲੋਮੀਟਰ ਹੇਠਾਂ ਤਿਆਰ ਕੀਤਾ ਗਿਆ ਹੈ।
Hemkunt Sahib Yatra: ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰੀ ਹੋਰ ਸੁਖਾਲੀ ਹੋਏਗੀ। ਇਸ ਲਈ ਉੱਤਰਾਖੰਡ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਨੇੜੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਤੇ ਬਚਾਅ ਕਾਰਜਾਂ ਵਿੱਚ ਸੌਖ ਲਈ ਇੱਕ ਹੈਲੀਪੈਡ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਹੇਮਕੁੰਟ ਸਾਹਿਬ ਯਾਤਰਾ ਲਈ ਰੋਪ ਵੇਅ ਦਾ ਕੰਮ ਵੀ ਛੇਤੀ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨਾਲ ਮੁਲਾਕਾਤ ਦੌਰਾਨ ਸਾਂਝੀ ਕੀਤੀ ਹੈ। ਬਿੰਦਰਾ ਨੇ ਦੱਸਿਆ ਕਿ ਉਹ ਰਾਜਪਾਲ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਹੇਮਕੁੰਟ ਸਾਹਿਬ ਯਾਤਰਾ ਤੇ ਯਾਤਰਾ ਮਾਰਗ ਲਈ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ: ਖਾਨਾਜੰਗੀ ਵੱਲ ਲਿਜਾ ਰਹੀ ਗੁਰਦੁਆਰਿਆਂ 'ਤੇ ਸਿਆਸੀ ਨਜ਼ਰ, ਆਉਣ ਵਾਲੀਆਂ ਪੀੜ੍ਹੀਆਂ ਮੰਗਣਗੀਆਂ ਜਵਾਬ
ਉਨ੍ਹਾਂ ਦੱਸਿਆ ਕਿ ਉਤਰਾਖੰਡ ਸਰਕਾਰ ਦੀ ਮਦਦ ਨਾਲ ਯਾਤਰਾ ਨੂੰ ਸੁਖਾਲਾ ਬਣਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬਦਰੀਨਾਥ ਹਾਈਵੇਅ ਲਈ ਕੇਂਦਰ ਸਰਕਾਰ ਵੱਲੋਂ 48 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਮਾਰਗ ’ਤੇ 84 ਥਾਂਵਾਂ ਤੋਂ ਸੜਕ ਨੂੰ ਮੋੜਾਂ ’ਤੇ ਚੌੜਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਗੁਰਦੁਆਰਾ ਸਾਹਿਬ ਨੇੜੇ ਇੱਕ ਹੈਲੀਪੈਡ ਵੀ ਬਣਾਇਆ ਗਿਆ ਹੈ, ਜਿਸ ਨੂੰ ਹੰਗਾਮੀ ਸਥਿਤੀ ਵਿੱਚ ਬਚਾਅ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਹ ਹੈਲੀਪੈਡ ਲਗਪਗ ਇੱਕ ਕਿਲੋਮੀਟਰ ਹੇਠਾਂ ਤਿਆਰ ਕੀਤਾ ਗਿਆ ਹੈ। ਪਹਿਲਾਂ ਇੱਕ ਹੈਲੀਪੈਡ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਵਿਖੇ ਵੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਦਾ ਦੇਹਾਂਤ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।