ਪੜਚੋਲ ਕਰੋ
ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸੰਗਤਾਂ 'ਚ ਉਤਸ਼ਾਹ, ਪਹਿਲੀ ਜੂਨ ਨੂੰ ਖੁੱਲ੍ਹਣਗੇ ਕਿਵਾੜ
ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪਹਿਲੀ ਜੂਨ ਨੂੰ ਸ਼ੁਰੂ ਹੋਏਗੀ। ਇਸ ਵਾਰ ਯਾਤਰਾ ਪਹਿਲਾਂ ਨਾਲੋਂ ਹਫਤਾ ਪੱਛੜੀ ਹੈ। ਸ਼ਰਧਾਲੂ ਪਹੁੰਚਣੇ ਸ਼ੁਰੂ ਹੋ ਗਏ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 29 ਮਈ ਨੂੰ ਗੁਰਦੁਆਰਾ ਗੋਬਿੰਦਘਾਟ ਵਿਖੇ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਅਖੰਡ ਪਾਠ ਰੱਖਿਆ ਗਿਆ ਹੈ। ਇਸ ਦਾ ਭੋਗ 31 ਮਈ ਨੂੰ ਪਵੇਗਾ। ਪਹਿਲੀ ਜੂਨ ਨੂੰ ਯਾਤਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ, ਜਿਥੇ ਸਵੇਰੇ ਗੁਰਦੁਆਰੇ ਦੇ ਕਿਵਾੜ ਖੋਲ੍ਹਣ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਵੇਗਾ।

ਚੰਡੀਗੜ੍ਹ: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪਹਿਲੀ ਜੂਨ ਨੂੰ ਸ਼ੁਰੂ ਹੋਏਗੀ। ਇਸ ਵਾਰ ਯਾਤਰਾ ਪਹਿਲਾਂ ਨਾਲੋਂ ਹਫਤਾ ਪੱਛੜੀ ਹੈ। ਸ਼ਰਧਾਲੂ ਪਹੁੰਚਣੇ ਸ਼ੁਰੂ ਹੋ ਗਏ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 29 ਮਈ ਨੂੰ ਗੁਰਦੁਆਰਾ ਗੋਬਿੰਦਘਾਟ ਵਿਖੇ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਅਖੰਡ ਪਾਠ ਰੱਖਿਆ ਗਿਆ ਹੈ। ਇਸ ਦਾ ਭੋਗ 31 ਮਈ ਨੂੰ ਪਵੇਗਾ। ਪਹਿਲੀ ਜੂਨ ਨੂੰ ਯਾਤਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ, ਜਿਥੇ ਸਵੇਰੇ ਗੁਰਦੁਆਰੇ ਦੇ ਕਿਵਾੜ ਖੋਲ੍ਹਣ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਹਫ਼ਤਾ ਪੱਛੜ ਕੇ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਫਿਲਹਾਲ ਬਰਫ ਵਧੇਰੇ ਹੋਣ ਕਾਰਨ ਸ਼ਰਧਾਲੂਆਂ ਨੂੰ ਲਗਪਗ ਤਿੰਨ ਕਿਲੋਮੀਟਰ ਰਸਤਾ ਬਰਫ ਵਿੱਚੋਂ ਲੰਘ ਕੇ ਜਾਣਾ ਪੈ ਰਿਹਾ ਹੈ। ਇਸ ਦੌਰਾਨ ਹੈਲੀਕਾਪਟਰ ਸੇਵਾ ਵੀ ਸ਼ੁਰੂ ਹੋ ਜਾਵੇਗੀ। ਦਰਅਸਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਅਜੇ ਵੀ ਬਰਫ ਜੰਮੀ ਹੋਈ ਹੈ। ਭਾਰਤੀ ਫੌਜ ਦੇ ਜਵਾਨਾਂ ਵੱਲੋਂ ਬਰਫ ਨੂੰ ਕੱਟ ਕੇ ਗੁਰਦੁਆਰੇ ਨੂੰ ਜਾਣ ਲਈ ਰਸਤਾ ਬਣਾਇਆ ਗਿਆ ਹੈ। ਸਾਲਾਨਾ ਯਾਤਰਾ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਟਰਸੱਟ ਦੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















