ਪੜਚੋਲ ਕਰੋ

ਹੋਲਾ-ਮਹੱਲਾ 'ਚ ਆਉਣ ਵਾਲੀ ਸੰਗਤ ਲਈ ਜ਼ਰੂਰੀ ਖ਼ਬਰ! ਕੀਤੇ ਗਏ ਖ਼ਾਸ ਪ੍ਰਬੰਧ

Sri Anandpur Sahib: ਖਾਲਸਾਈ ਜਾਹੋ-ਜਲਾਲ ਅਤੇ ਸ਼ਾਨ ਦੇ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਮੇਲੇ ਦੇ ਪਹਿਲੇ ਤਿੰਨ ਦਿਨ ਦਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਆਓ ਜਾਣਦੇ ਹਾਂ ਇਸ ਲਈ ਕਿਹੜੇ-ਕਿਹੜੇ ਪ੍ਰਬੰਧ ਕੀਤੇ ਗਏ ਹਨ।

Sri Anandpur Sahib: ਖਾਲਸਾਈ ਜਾਹੋ-ਜਲਾਲ ਅਤੇ ਸ਼ਾਨ ਦੇ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਮੇਲੇ ਦੇ ਪਹਿਲੇ ਤਿੰਨ ਦਿਨ ਦਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਸੰਦੀਪ ਸਿੰਘ ਕਲੋਤਾ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੇਲੇ ਦਾ ਪਹਿਲਾ ਪੜਾਅ 10 ਮਾਰਚ ਤੋਂ ਸ਼ੁਰੂ ਹੋ ਕੇ 12 ਮਾਰਚ ਤੱਕ ਚੱਲੇਗਾ,10 ਮਾਰਚ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ 12 ਮਾਰਚ ਨੂੰ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਮੇਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਮਾਰਚ ਨੂੰ ਸ਼ੁਰੂ ਹੋ ਜਾਵੇਗਾ, ਜੋਕਿ 15 ਮਾਰਚ ਤੱਕ ਚੱਲੇਗਾ।

ਮੇਲੇ ਵਿੱਚ ਆਉਣ ਵਾਲੀ ਸੰਗਤ ਲਈ ਪਾਰਕਿੰਗ ਦਾ ਕੀਤਾ ਗਿਆ ਪ੍ਰਬੰਧ

ਮੇਲੇ ਦੌਰਾਨ ਬਾਹਰੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਧਾਰਮਿਕ ਜਥੇਬੰਦੀਆਂ ਅਤੇ ਬਾਹਰਲੀ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਗੁ. ਪਤਾਲਪੁਰੀ ਸਾਹਿਬ, ਗੁ. ਬਾਬਾ ਗੁਰਦਿੱਤਾ ਜੀ, ਗੁ. ਚਰਨ ਕੰਵਲ ਸਾਹਿਬ ਅਤੇ ਗੁ. ਬਿਬਾਣ ਗੜ੍ਹ ਸਾਹਿਬ ਆਦਿ ਵਿਖੇ 12 ਦੇ ਕਰੀਬ ਲੰਗਰ ਲਗਾਏ ਜਾਣਗੇ, ਜਿਸ ਵਿਚ ਚਾਰ ਲੰਗਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲੱਗਣਗੇ, ਜਿਸ ਵਿਚ ਮੁੱਖ ਲੰਗਰ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਵੱਲੋਂ ਲਗਾਇਆ ਜਾਵੇਗਾ, ਇਸ ਤੋਂ ਇਲਾਵਾ 6 ਲੰਗਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਲੱਗਣਗੇ। ਬਾਕੀ ਲੰਗਰ ਹੋਰ ਧਾਰਮਿਕ ਅਸਥਾਨਾਂ ਉੱਪਰ ਲੱਗਣਗੇ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਬਾਹਰਲੀ ਸੰਗਤ ਦੇ ਸਹਿਯੋਗ ਦੇ ਨਾਲ ਗਠੜੀ ਘਰਾਂ,ਜੋੜਾ ਘਰਾਂ, ਦੋ ਪਹੀਆ ,ਚਾਰ ਪਹੀਆ ਵਾਹਨ ਖੜ੍ਹੇ ਕਰਨ ਲਈ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਸੰਗਤ ਲਈ ਵਾਟਰ ਪਰੂਫ ਟੈਂਟ ਲਾਏ ਗਏ

ਉਨ੍ਹਾਂ ਦੱਸਿਆ ਕਿ ਕਰੀਬ 10 ਹਜ਼ਾਰ ਸੰਗਤ ਦੇ ਠਹਿਰਨ ਲਈ ਗੁਰਦੁਆਰਾ ਪਤਾਲਪੁਰੀ ਸਾਹਿਬ ਸਰਾਂ ਦੇ ਨਜ਼ਦੀਕ 4 ਵਾਟਰ ਪਰੂਫ਼ ਟੈਂਟ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਗੁ.ਪਤਾਲਪੁਰੀ ਸਾਹਿਬ,ਗੁ. ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਗੁਰਦੁਆਰਾ ਚਰਨ ਕੰਵਲ ਸਾਹਿਬ ਆਦਿ ਵਿਖੇ 100 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁ. ਬਾਬਾ ਗੁਰਦਿੱਤਾ ਜੀ ਵਿਖੇ 10 ਮਾਰਚ ਤੋਂ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਥੇ ਢਾਡੀ, ਕਥਾ ਵਾਚਕ, ਕਵੀਸ਼ਰੀ ਸੰਗਤਾਂ ਨੂੰ ਵਾਰਾਂ, ਕਥਾ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੁ.ਪਤਾਲਪੁਰੀ ਸਾਹਿਬ , ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਿਹਤ ਸਹੂਲਤਾਂ ਦੇਣ ਲਈ ਡਿਸਪੈਂਸਰੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget