Punjab news: ਖਾਲਸਾਈ ਸ਼ਾਨੋਸ਼ੋਕਤ ਦਾ ਪ੍ਰਤੀਕ ਹੋਲਾ ਮਹੱਲਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਸ਼ਾਨੋਸ਼ੋਕਤ ਨਾਲ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ। ਜਿਸ ਵਿਚ ਲੱਖਾਂ ਦੀ ਤਦਾਦ ਵਿਚ ਸੰਗਤ ਦੇਸ਼ਾਂ-ਵਿਦੇਸ਼ਾਂ ਤੋਂ ਵੀ ਸ਼ਾਮਲ ਹੋਈ।


ਅੱਜ ਬਾਅਦ ਦੁਪਹਿਰ ਮਹੱਲਾ ਇੱਕ ਨਗਰ ਕੀਰਤਨ ਦੇ ਰੂਪ ਵਿਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਕੱਢਿਆ ਗਿਆ। ਜਿਸ ਵਿੱਚ ਸਮੂਹ ਜਥੇਬੰਦੀਆਂਂ ਤੇ ਨਿਹੰਗ ਸਿੰਘ ਪੁਰਾਤਨ ਬਾਣੇ ਵਿਚ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਏ। ਪੂਰਾ ਅਨੰਦਪੁਰ ਸਾਹਿਬ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੇ ਨਾਲ ਗੂੰਜ ਉੱਠਿਆ।


ਅੱਜ ਤੀਜੇ ਦਿਨ ਖਾਲਸਾ ਪੰਥ ਦੇ ਜਨਮ ਸਥਾਨ 'ਤੇ ਬਾਅਦ ਦੁਪਹਿਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਹੀ ਵਿਚ ਸੰਗਤਾਂ ਦਾ ਅਲੋਕਿਕ ਠਾਠਾਂ ਮਾਰਦਾ ਇੱਕਠ ਨਗਰ ਕੀਰਤਨ ਦੇ ਰੂਪ ਵਿਚ ਕਿਲਾ ਅਨੰਦਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਪੂਰੇ ਸ਼ਹਿਰ ਤੋਂ ਗੁਜ਼ਰਦਾ ਹੋਇਆ ਚਰਨ ਗੰਗਾ ਸਟੇਡੀਅਮ ਵਿਖੇ ਸਮਾਪਤ ਹੋਇਆ।


ਇਹ ਵੀ ਪੜ੍ਹੋ: Kejriwal arrest: ਜਰਮਨੀ ਤੋਂ ਬਾਅਦ ਅਮਰੀਕਾ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਨਾਰਾਜ਼, ਜਾਣੋ ਕੀ ਕਿਹਾ ?


ਇੱਥੇ ਬੁੱਢਾ ਦਲ ਦੇ ਮੁਖੀ ਬਲਬੀਰ ਸਿੰਘ, ਤਰਨਾ ਦਲ, ਬਿਧੀ ਚੰਦੀਏ ਅਤੇ ਹੋਰ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਵਲੋਂ ਚਲਾਈ ਗਈ ਪ੍ਰਥਾ ਅਨੁਸਾਰ ਨਿਹੰਗ ਸਿੰਘਾਂ ਵਲੋਂ ਗਤਕਾ, ਘੋੜ ਸਵਾਰੀ, ਨੇਜਾਬਾਜ਼ੀ ਅਤੇ ਹੋਰ ਮਾਰਸ਼ਲ ਆਰਟ ਦੇ ਜ਼ੌਹਰ ਦਿਖਾਏ ਗਏ। ਪੂਰਾ ਚਰਨ ਗੰਗਾ ਸਟੇਡੀਅਮ ਰੰਗ ਬਿਰੰਗੇ ਬਾਣੇ ਤੇ ਰੰਗਾਂ ਦੇ ਨਾਲ ਦਿਲਕਸ਼ ਨਜ਼ਾਰਾ ਪੇਸ਼ ਕਰ ਰਿਹਾ ਸੀ।


ਹੋਲੇ ਮਹੱਲੇ ਦਾ ਤਿਉਹਾਰ ਸਿਖ ਜਗਤ ਵਿਚ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਖਾਲਸਾ ਪੰਥ ਵਿਚ ਵੀਰ ਰਸ ਭਰਨ ਵਾਸਤੇ ਸਿਖਾਂ ਦੇ ਦਸਵੇ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1756 ਦੀ ਵਿਸਾਖ ਦੇ ਮੋਕੇ ਪੰਜ ਪਿਆਰਿਆਂ ਦੀ ਚੋਣ ਕਰਕੇ ਅਮ੍ਰਿਤ ਦੀ ਬਖਸੀਸ ਕਰਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।


ਖਾਲਸੇ ਵਿਚ ਵੀਰ ਰਸ ਭਰਨ ਵਾਸਤੇ ਹੋਲੇ ਮਹੱਲੇ ਦੇ ਮੋਕੇ ਘੋੜ ਸਵਾਰੀ , ਗਤਕਾ , ਨੇਜਾਬਾਜੀ , ਤੀਰ ਅੰਦਾਜੀ ,ਤੇ ਹੋਰ ਸ਼ਸ਼ਤਰਾਂ ਦਾ ਅਭੇਆਸ ਕਰਵਾਇਆ ਜਾਂਦਾ ਸੀ। ਦਸਮ ਪਾਤਸਾਹ ਦੀ ਚਲਾਈ ਹੋਈ ਰੀਤ ਮੁਤਾਬਿਕ ਧਰਮ ਅਤੇ ਦੇਸ਼ ਦੀ ਰੱਖਿਆ ਤੇ ਵੀਰਤਾ ਨੂੰ ਕਾਇਮ ਰੱਖਣ ਲਈ ਅੱਜ ਵੀ ਹੋਲਾ ਮਹੱਲਾ ਮਨਾਇਆ ਜਾਂਦਾ ਹੈ। 


ਇਹ ਵੀ ਪੜ੍ਹੋ: Hola Mohalla news: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਰਵਾਏ ਗੱਤਕੇ ਦੇ ਮੁਕਾਬਲੇ, ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ