(Source: ECI/ABP News)
Hola Mohalla 2024: ਅਨੰਦਪੁਰ ਸਾਹਿਬ 'ਚ ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮੁਹੱਲੇ ਦੀ ਸ਼ੁਰੂਆਤ
Hola Mohalla 2024: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ।
![Hola Mohalla 2024: ਅਨੰਦਪੁਰ ਸਾਹਿਬ 'ਚ ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮੁਹੱਲੇ ਦੀ ਸ਼ੁਰੂਆਤ Hola Mohalla starts in sri anandpur sahib Hola Mohalla 2024: ਅਨੰਦਪੁਰ ਸਾਹਿਬ 'ਚ ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮੁਹੱਲੇ ਦੀ ਸ਼ੁਰੂਆਤ](https://feeds.abplive.com/onecms/images/uploaded-images/2024/03/24/9c5b43f0848bcdf91237ec206c89407b1711278521275647_original.png?impolicy=abp_cdn&imwidth=1200&height=675)
Hola Mohalla 2024: ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ (ਐਤਵਾਰ) ਤੋਂ ਤਿੰਨ ਰੋਜ਼ਾ ਹੋਲਾ ਮੁਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਤੇ ਨਿਹੰਗ ਸਿੰਘ ਪੁੱਜਣੇ ਸ਼ੁਰੂ ਹੋ ਗਏ ਹਨ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ। ਉਧਰ, ਪੁਲਿਸ ਨੇ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।
ਇਸ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ। ਇਹ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੁਹੱਲਾ ਮੁਹੱਲਾ ਸਜਾਉਣ ਮਗਰੋਂ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ: ਜਾਣੋ ਕਿਹੋ ਜਿਹਾ ਰਹੇਗਾ 24 ਮਾਰਚ ਦਾ ਦਿਨ ਮੇਖ, ਵਰਸ਼ਭ, ਕੰਨਿਆ ਰਾਸ਼ੀ ਵਾਲਿਆਂ ਲਈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)