Hola Mohalla 2024: ਖਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਸ਼ੁਰੂ, ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤ
Hola Mohalla 2024: ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ 'ਚ ਸੰਗਤਾਂ ਦਾ ਆਗਮਨ ਸ਼ੁਰੂ ਹੋ ਗਿਆ ਹੈ। ਕੌਮੀ ਤਿਉਹਾਰ ਹੋਲਾ ਮਹੱਲਾ 21 ਤੋਂ 26 ਮਾਰਚ ਤੱਕ ਮਨਾਇਆ ਜਾਵੇਗਾ।
Hola Mohalla 2024: ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ 'ਚ ਸੰਗਤਾਂ ਦਾ ਆਗਮਨ ਸ਼ੁਰੂ ਹੋ ਗਿਆ ਹੈ। ਕੌਮੀ ਤਿਉਹਾਰ ਹੋਲਾ ਮਹੱਲਾ 21 ਤੋਂ 26 ਮਾਰਚ ਤੱਕ ਮਨਾਇਆ ਜਾਵੇਗਾ। ਇਸ ਦੀ ਸ਼ੁਰੂਆਤ ਕਿਲਾ ਅਨੰਦਗੜ੍ਹ ਸਾਹਿਬ ਤੋਂ ਦੇਰ ਰਾਤ 12 ਵਜੇ ਪੰਜ ਪੁਰਾਤਨ ਨਗਾਰਿਆਂ ਦੀ ਗੂੰਜ ਵਿੱਚ ਵਿਸ਼ਾਲ ਨਗਰ ਕੀਰਤਨ ਕੱਢ ਕੇ ਕੀਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ 21 ਤੋਂ 23 ਮਾਰਚ ਤੱਕ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਕੌਮੀ ਤਿਓਹਾਰ ਹੋਲਾ ਮਹੱਲਾ ਮਨਾਇਆ ਜਾਵੇਗਾ ਤੇ 23 ਤੋਂ 26 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਜਿੱਥੇ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਪਹੁੰਚ ਰਹੇ ਹਨ ਤੇ ਗੁਰੂ ਘਰ ਨਤਮਸਤਕ ਹੋ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਰਹੇ ਹਨ।
ਇਹ ਵੀ ਪੜ੍ਹੋ: HOLA MOHALLA| ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਲਈ ਤਿਆਰੀਆਂ ਮੁਕੰਮਲ
ਇੱਥੇ ਦੱਸਣਾ ਬਣਦਾ ਹੈ ਕਿ ਲਗਾਤਾਰ ਇਸ ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਪੱਬਾਂ ਭਾਰ ਹੈ, ਉੱਥੇ ਹੀ ਐਸਜੀਪੀਸੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚਾਹੇ ਲੰਗਰਾਂ ਦੀ ਗੱਲ ਹੋਵੇ ਜਾਂ ਰਹਿਣ ਲਈ ਉਚਿਤ ਪ੍ਰਬੰਧ, ਉਹ ਸਭ ਕੀਤੇ ਜਾ ਰਹੇ ਹਨ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਦੇ ਹਨ।
26 ਤਰੀਕ ਨੂੰ ਮਹੱਲਾ ਕੱਢਿਆ ਜਾਵੇਗਾ ਜਿਸ ਉਪਰੰਤ ਹੋਲੇ ਮਹੱਲਾ ਅਗਲੇ ਸਾਲ ਲਈ ਚਾਲੇ ਪਾ ਲਵੇਗਾ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਮਹੱਲੇ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨੂੰ ਸਿੱਖ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ: Rashifal 20th March 2024: ਸਿੰਘ, ਧਨੁ, ਕੁੰਭ, ਮੀਨ ਰਾਸ਼ੀ ਵਾਲਿਆਂ ਲਈ ਅੱਜ ਦਾ ਦਿਨ ਰਹੇਗਾ ਖ਼ਾਸ, ਜਾਣੋ ਆਪਣਾ ਰਾਸ਼ੀਫਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।