ਅੰਮ੍ਰਿਤਸਰ: ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਵਾਲੇ ਦਿਨ ਸਰਕਾਰੀ ਛੁੱਟੀ ਨਹੀਂ ਹੈ। ਇਸ ਲਈ ਸਿੱਖ ਸੰਗਤ ਵੱਲੋਂ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਤੌਰ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੀ ਛੁੱਟੀ ਕੀਤੀ ਜਾਂਦੀ ਹੈ।
ਸੰਗਤਾਂ ਦੀ ਮੰਗ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਵਾਲੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਥਾਂ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਸਾਹਿਬਜ਼ਾਦਿਆਂ ਨੇ ਹੱਕ, ਸੱਚ ਤੇ ਮਨੁੱਖਤਾ ਦੀ ਅਜ਼ਾਦੀ ਖਾਤਰ ਸ਼ਹਾਦਤਾਂ ਪ੍ਰਾਪਤ ਕਰਕੇ ਦੁਨੀਆਂ ਦੇ ਇਤਿਹਾਸ ਵਿੱਚ ਮਿਸਾਲ ਕਾਇਮ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਮੰਗ ਕੀਤੀ ਹੈ ਕਿ ਇਸ ਦਿਹਾੜੇ ਨੂੰ ਹਰ ਸਾਲ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਪੱਕੇ ਤੌਰ ’ਤੇ ਸ਼ਾਮਲ ਕੀਤਾ ਜਾਵੇ। ਯਾਦ ਰਹੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੁੰਦੀ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਸੰਗਤਾਂ ਪਹੁੰਚਦੀਆਂ ਹਨ।
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਕਿਉਂ ਨਹੀਂ ਸਰਕਾਰੀ ਛੁੱਟੀ?
ਏਬੀਪੀ ਸਾਂਝਾ
Updated at:
24 Dec 2019 12:53 PM (IST)
ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਵਾਲੇ ਦਿਨ ਸਰਕਾਰੀ ਛੁੱਟੀ ਨਹੀਂ ਹੈ। ਇਸ ਲਈ ਸਿੱਖ ਸੰਗਤ ਵੱਲੋਂ 28 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਤੌਰ 'ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੀ ਛੁੱਟੀ ਕੀਤੀ ਜਾਂਦੀ ਹੈ।
- - - - - - - - - Advertisement - - - - - - - - -