Hola Mohalla 2022: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਉਲੀਕੀਆਂ ਜਾ ਰਹੀਆਂ ਹਨ। ਹਾਸਲ ਜਾਣਕਾਰੀ ਮੁਤਾਬਕ 13 ਮਾਰਚ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਦੇਰ ਰਾਤ ਪੁਰਾਤਨ ਨਗਾਰਿਆਂ ਦੀ ਚੋਟ ਨਾਲ ਹੋਲੇ ਮਹੱਲੇ ਦੀ ਆਰੰਭਤਾ ਹੋਵੇਗੀ।
ਸ਼੍ਰੋਮਣੀ ਕਮੇਟੀ ਮੁਤਾਬਕ 14 ਮਾਰਚ ਤੋਂ ਲੈ ਕੇ 16 ਮਾਰਚ ਤਕ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾਵੇਗਾ। 17 ਮਾਰਚ ਤੋਂ 19 ਤਕ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾਹੋ ਜਲਾਲ ਨਾਲ ਹੋਲਾ ਮਹੱਲਾ ਮਨਾਇਆ ਜਾਵੇਗਾ। ਇਸ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਬਾਕੀ ਦੇ ਗੁਰੂਘਰਾਂ ਵਿੱਚ ਰੰਗ ਰੋਗਨ ਦੀ ਸੇਵਾ ਸ਼ੁਰੂ ਹੋ ਗਈ ਹੈ।
ਦੱਸ ਦਈਏ ਕਿ 13 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਦੇਰ ਰਾਤ ਪੁਰਾਤਨ ਨਗਾਰਿਆਂ ਦੀ ਚੋਟ ਤੇ ਹੋਲੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ 14 ਮਾਰਚ ਨੂੰ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦਾ ਭੋਗ 16 ਮਾਰਚ ਨੂੰ ਪਵੇਗਾ। ਇਸ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਬਾਕੀ ਦੇ ਗੁਰੂਧਾਮਾਂ ਵਿੱਚ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ। ਇਸ ਉਪਰੰਤ 19 ਮਾਰਚ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਹਰ ਸਾਲ ਦੀ ਤਰ੍ਹਾਂ ਪੁਰਾਤਨ ਰਹੂ ਰੀਤਾਂ ਨਾਲ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਕੱਢਿਆ ਜਾਵੇਗਾ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਹੋਲਾ ਮਹੱਲਾ ਦੇ ਸਮਾਗਮਾਂ ਦੌਰਾਨ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਬਾਕੀ ਦੇ ਗੁਰੂਘਰਾਂ ਦੇ ਵਿੱਚ ਰੰਗ ਰੋਗਨ ਦੀ ਸੇਵਾ ਵੱਡੇ ਪੱਧਰ ਤੇ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੰਗਰਾਂ ਸਬੰਧੀ, ਰਿਹਾਇਸ਼ ਸਬੰਧੀ ਪ੍ਰਬੰਧ ਵਿਆਪਕ ਪੱਧਰ ਤੇ ਕੀਤੇ ਜਾ ਰਹੇ ਹਨ।
Hola Mohalla 2022: 13 ਮਾਰਚ ਤੋਂ ਸ਼ੁਰੂ ਹੋਣਗੇ ਹੋਲੇ ਮਹੱਲਾ ਦੇ ਸਮਾਗਮ, 14 ਤੋਂ 16 ਤਕ ਕੀਰਤਪੁਰ ਤੇ 17 ਤੋਂ 19 ਮਾਰਚ ਤਕ ਆਨੰਦਪੁਰ ਸਾਹਿਬ 'ਚ ਹੋਣਗੇ ਸਮਾਗਮ
abp sanjha
Updated at:
03 Mar 2022 12:58 PM (IST)
Edited By: sanjhadigital
Hola Mohalla 2022: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਨਾਲ ਮਨਾਇਆ ਜਾ ਰਿਹਾ ਹੈ
ਹੋਲਾ ਮੋਹੱਲਾ 2022
NEXT
PREV
Published at:
03 Mar 2022 12:58 PM (IST)
- - - - - - - - - Advertisement - - - - - - - - -