ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23-06-2024)

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
 
ਪਦ ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ,
 
ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧। ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨। ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩। ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।
 
ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ- ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬। ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Punjab News: ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

Breaking | ਜਲੰਧਰ 'ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀABP Live Premium: ਵਿਸ਼ੇਸ਼ ਖਬਰਾਂ ਤੇ ਪੂਰਾ ਵਿਸ਼ਲੇਸ਼ਨ ਸਿਰਫ  ABP Live Premium 'ਤੇ !ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ, ਆਪ ਸਾਂਸਦਾਂ ਨੇ ਕੀਤਾ ਪ੍ਰਦਰਸ਼ਨਲੋਕਾਂ ਦੇ ਘਰਾਂ ਵਿੱਚ ਵੜਿਆ ਪਾਣੀ, ਹੋਇਆ ਲੱਖਾਂ ਦਾ ਨੁਕਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Punjab News: ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Punjab Politics: ਮੀਤ ਹੇਅਰ ਨੇ ਛੱਡਿਆ ਮੰਤਰੀ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ, ਛੇਤੀ ਹੀ ਹੋਣਗੀਆਂ ਜ਼ਿਮਨੀ ਚੋਣਾਂ
Punjab Politics: ਮੀਤ ਹੇਅਰ ਨੇ ਛੱਡਿਆ ਮੰਤਰੀ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ, ਛੇਤੀ ਹੀ ਹੋਣਗੀਆਂ ਜ਼ਿਮਨੀ ਚੋਣਾਂ
Ayushman Bharat Yojana: 70 ਸਾਲ ਤੋਂ ਪਾਰ ਉਮਰ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਆਹ ਸਕੀਮ 
Ayushman Bharat Yojana: 70 ਸਾਲ ਤੋਂ ਪਾਰ ਉਮਰ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਆਹ ਸਕੀਮ 
Flipkart ਨੇ UPI ਮਾਰਕੀਟ 'ਚ ਕੀਤੀ ਧਮਾਕੇਦਾਰ ਐਂਟਰੀ, ਲਾਂਚ ਕੀਤੀ ਆਪਣੀ Payment App
Flipkart ਨੇ UPI ਮਾਰਕੀਟ 'ਚ ਕੀਤੀ ਧਮਾਕੇਦਾਰ ਐਂਟਰੀ, ਲਾਂਚ ਕੀਤੀ ਆਪਣੀ Payment App
ਮਹਿਲਾ ਸਰਪੰਚ ਦਾ ਅਜੀਬ ਫਰਮਾਨ ! ਜੇ ਨੌਜਵਾਨਾਂ ਨੇ ਪਾਈ ਕੈਪਰੀ ਤਾਂ ਹੋਵੇਗੀ ਸਖ਼ਤ ਕਾਰਵਾਈ, ਜਾਣੋ ਕਿਉਂ ਜਾਰੀ ਕੀਤਾ ਅਜਿਹਾ ਹੁਕਮ ?
ਮਹਿਲਾ ਸਰਪੰਚ ਦਾ ਅਜੀਬ ਫਰਮਾਨ ! ਜੇ ਨੌਜਵਾਨਾਂ ਨੇ ਪਾਈ ਕੈਪਰੀ ਤਾਂ ਹੋਵੇਗੀ ਸਖ਼ਤ ਕਾਰਵਾਈ, ਜਾਣੋ ਕਿਉਂ ਜਾਰੀ ਕੀਤਾ ਅਜਿਹਾ ਹੁਕਮ ?
Embed widget