ਪੜਚੋਲ ਕਰੋ

6 ਮਾਰਚ ਦਾ ਹੁਕਮਨਾਮਾ 2022

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ)

ਰਾਗੁ ਧਨਾਸਰੀ – ਅੰਗ 660

ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਟਾਪ ਹੈਡਲਾਈਨ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
Embed widget