ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14/09/2024)

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14/09/2024)

ਸ਼ਨਿਚਰਵਾਰ, ੩੦ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

14-09-2024

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

ਸ਼ਨਿਚਰਵਾਰ, ੩੦ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੪੪)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧।ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।

ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।

ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨।ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ।੬। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ ਦਾ ਅਮਰੀਕਾ ਨੂੰ ਠੋਕਵਾਂ ਜਵਾਬ, ਅਮਰੀਕੀ ਉਤਪਾਦਾਂ ‘ਤੇ ਲਾਇਆ 34 ਫੀਸਦੀ Tariff
ਚੀਨ ਦਾ ਅਮਰੀਕਾ ਨੂੰ ਠੋਕਵਾਂ ਜਵਾਬ, ਅਮਰੀਕੀ ਉਤਪਾਦਾਂ ‘ਤੇ ਲਾਇਆ 34 ਫੀਸਦੀ Tariff
ਪੰਜਾਬ 'ਚ ਤਿੰਨ IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੰਜਾਬੀ 'ਚ ਜਾਰੀ ਹੋਏ ਹੁਕਮ
ਪੰਜਾਬ 'ਚ ਤਿੰਨ IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੰਜਾਬੀ 'ਚ ਜਾਰੀ ਹੋਏ ਹੁਕਮ
ਇਹ 6 ਆਦਤਾਂ ਬੁਰੀ ਤਰ੍ਹਾਂ ਨਾਲ ਖ਼ਰਾਬ ਕਰ ਸਕਦੀਆਂ ਨੇ ਤੁਹਾਡੀ ਕਿਡਨੀ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ ?
ਇਹ 6 ਆਦਤਾਂ ਬੁਰੀ ਤਰ੍ਹਾਂ ਨਾਲ ਖ਼ਰਾਬ ਕਰ ਸਕਦੀਆਂ ਨੇ ਤੁਹਾਡੀ ਕਿਡਨੀ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ ?
ਹੁਣ ਕਿਤਾਬਾਂ ਅਤੇ ਵਰਦੀਆਂ ਨੂੰ ਲੈਕੇ ਮਨਮਰਜ਼ੀ ਨਹੀਂ ਕਰ ਸਕਣਗੇ ਪ੍ਰਾਈਵੇਟ ਸਕੂਲ, ਪੰਜਾਬ ਸਰਕਾਰ ਨੇ ਜਾਰੀ ਕਰ'ਤਾ ਨਵਾਂ ਫੁਰਮਾਨ
ਹੁਣ ਕਿਤਾਬਾਂ ਅਤੇ ਵਰਦੀਆਂ ਨੂੰ ਲੈਕੇ ਮਨਮਰਜ਼ੀ ਨਹੀਂ ਕਰ ਸਕਣਗੇ ਪ੍ਰਾਈਵੇਟ ਸਕੂਲ, ਪੰਜਾਬ ਸਰਕਾਰ ਨੇ ਜਾਰੀ ਕਰ'ਤਾ ਨਵਾਂ ਫੁਰਮਾਨ
Advertisement
ABP Premium

ਵੀਡੀਓਜ਼

ਪਾਸਟਰ ਦਾ ਘਿਨੌਣਾ ਸੱਚ, ਭਤੀਜੀ ਦਾ ਕੀਤਾ ਰੇਪ,ਹੋਈ ਮੌਤਮਹਿਲਾ ਕਾਂਸਟੇਬਲ ਦੀ ਗ੍ਰਿਫਤਾਰੀ 'ਤੇ CM ਮਾਨ ਦਾ ਵੱਡਾ ਬਿਆਨਕਿੱਥੇ ਗਈ PM ਮੋਦੀ ਦੀ ਆਰਥਿਕ ਨੀਤੀ ? ਟਰੰਪ ਨੇ ਲਾ ਦਿੱਤਾ ਭਾਰਤ 'ਤੇ ਵੱਡਾ ਟੈਰਿਫਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, 24 ਘੰਟਿਆਂ 'ਚ ਆਉਣਗੇ ਪੈਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ ਦਾ ਅਮਰੀਕਾ ਨੂੰ ਠੋਕਵਾਂ ਜਵਾਬ, ਅਮਰੀਕੀ ਉਤਪਾਦਾਂ ‘ਤੇ ਲਾਇਆ 34 ਫੀਸਦੀ Tariff
ਚੀਨ ਦਾ ਅਮਰੀਕਾ ਨੂੰ ਠੋਕਵਾਂ ਜਵਾਬ, ਅਮਰੀਕੀ ਉਤਪਾਦਾਂ ‘ਤੇ ਲਾਇਆ 34 ਫੀਸਦੀ Tariff
ਪੰਜਾਬ 'ਚ ਤਿੰਨ IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੰਜਾਬੀ 'ਚ ਜਾਰੀ ਹੋਏ ਹੁਕਮ
ਪੰਜਾਬ 'ਚ ਤਿੰਨ IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੰਜਾਬੀ 'ਚ ਜਾਰੀ ਹੋਏ ਹੁਕਮ
ਇਹ 6 ਆਦਤਾਂ ਬੁਰੀ ਤਰ੍ਹਾਂ ਨਾਲ ਖ਼ਰਾਬ ਕਰ ਸਕਦੀਆਂ ਨੇ ਤੁਹਾਡੀ ਕਿਡਨੀ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ ?
ਇਹ 6 ਆਦਤਾਂ ਬੁਰੀ ਤਰ੍ਹਾਂ ਨਾਲ ਖ਼ਰਾਬ ਕਰ ਸਕਦੀਆਂ ਨੇ ਤੁਹਾਡੀ ਕਿਡਨੀ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ ?
ਹੁਣ ਕਿਤਾਬਾਂ ਅਤੇ ਵਰਦੀਆਂ ਨੂੰ ਲੈਕੇ ਮਨਮਰਜ਼ੀ ਨਹੀਂ ਕਰ ਸਕਣਗੇ ਪ੍ਰਾਈਵੇਟ ਸਕੂਲ, ਪੰਜਾਬ ਸਰਕਾਰ ਨੇ ਜਾਰੀ ਕਰ'ਤਾ ਨਵਾਂ ਫੁਰਮਾਨ
ਹੁਣ ਕਿਤਾਬਾਂ ਅਤੇ ਵਰਦੀਆਂ ਨੂੰ ਲੈਕੇ ਮਨਮਰਜ਼ੀ ਨਹੀਂ ਕਰ ਸਕਣਗੇ ਪ੍ਰਾਈਵੇਟ ਸਕੂਲ, ਪੰਜਾਬ ਸਰਕਾਰ ਨੇ ਜਾਰੀ ਕਰ'ਤਾ ਨਵਾਂ ਫੁਰਮਾਨ
'ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਨਸ਼ਾ ਤਸਕਰੀ 'ਚ ਸ਼ਾਮਲ', ਬਲਵਿੰਦਰ ਭੁੰਦੜ ਨੇ ਕੀਤੇ ਵੱਡੇ ਖੁਲਾਸੇ
'ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਨਸ਼ਾ ਤਸਕਰੀ 'ਚ ਸ਼ਾਮਲ', ਬਲਵਿੰਦਰ ਭੁੰਦੜ ਨੇ ਕੀਤੇ ਵੱਡੇ ਖੁਲਾਸੇ
ਪੰਜਾਬ ਬੋਰਡ ਦਾ 8ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀਆਂ ਮੱਲਾਂ, ਹੁਸ਼ਿਆਰਪੁਰ ਦੀ ਪੁਨੀਤ ਨੇ ਕੀਤਾ ਟਾਪ
ਪੰਜਾਬ ਬੋਰਡ ਦਾ 8ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀਆਂ ਮੱਲਾਂ, ਹੁਸ਼ਿਆਰਪੁਰ ਦੀ ਪੁਨੀਤ ਨੇ ਕੀਤਾ ਟਾਪ
20 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਨੌਜਵਾਨ, ਕੰਬ ਗਏ ਲੋਕ...
20 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਨੌਜਵਾਨ, ਕੰਬ ਗਏ ਲੋਕ...
World Rat Day: ਸਭ ਤੋਂ ਪਹਿਲਾਂ ਕਿਸ ਦੇਸ਼ ਵਿੱਚ ਪੈਦਾ ਹੋਏ ਸਨ ਚੂਹੇ ਤੇ ਕਿਵੇਂ ਪੂਰੀ ਦੁਨੀਆ ਵਿੱਚ ਪਹੁੰਚੇ?
World Rat Day: ਸਭ ਤੋਂ ਪਹਿਲਾਂ ਕਿਸ ਦੇਸ਼ ਵਿੱਚ ਪੈਦਾ ਹੋਏ ਸਨ ਚੂਹੇ ਤੇ ਕਿਵੇਂ ਪੂਰੀ ਦੁਨੀਆ ਵਿੱਚ ਪਹੁੰਚੇ?
Embed widget