ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ਮਿਤੀ 9 ਸਤੰਬਰ 2024

Hukamnama Sahib: ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ । (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ

ਬਿਲਾਵਲੁ ਮਹਲਾ ੫ ॥

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਸੋਮਵਾਰ, ੨੫ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੧੫)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ । (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ—) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ।੧। ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ।੧।ਰਹਾਉ। (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ—ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ ।

ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ।੨। ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! (ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ । ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! (ਆਖ—) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! (ਮੈਨੂੰ) ਆਪਣਾ ਨਾਮ ਬਖ਼ਸ਼ । (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ ।੪।੨੭।੫੭।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget